ਅਕਾਲੀ-ਭਾਜਪਾ ਗੱਠਜੋੜ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ-ਅਮਨ ਗਾਬਾ
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸੂਬੇ ਦੇ ਬਿਹਤਰ ਭਵਿੱਖ ਲਈ 2027 ’ਚ ਅਕਾਲੀ-ਭਾਜਪਾ ਸਰਕਾਰ ਦੇਖਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਪ੍ਰੈਸ ਬਿਆਨ ਰਾਹੀਂ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਪ੍ਰੀਤ ਸਿੰਘ ਅਮਨ ਗਾਬਾ ਨੇ ਕਰਦਿਆਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਬੇਹੱਦ ਨਿਰਾਸ਼ ਹਨ।
ਅਜੀਤ ਡੈਸਕ
29-11-2026