30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਲਾਈਫ਼ ਕੇਅਰ ਫਾਊਂਡੇਸ਼ਨ ਰਾਹੀਂ ਕਲੀਨੀਕਲ ਲੈਬ ਸਥਾਪਿਤ ਕਰਵਾਈ

ਕੋਟ ਈਸੇ ਖਾਂ, 29 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਲੁਹਾਰਾ ਦੇ ਪ੍ਰਸਿੱਧ ਧਾਰਮਿਕ ਸਥਾਨ ਫ਼ੱਕਰ ਬਾਬਾ ਦਾਮੂ ਸ਼ਾਹ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਸਿਹਤ ਜਾਂਚ ਸਰੀਰਕ ਟੈੱਸਟਾਂ ਨੂੰ ਬਹੁਤ ਘੱਟ ਮੁੱਲ ’ਤੇ ਅਤੇ ਸਹੀ ਤਰੀਕੇ ਨਾਲ ਰਿਜ਼ਲਟ ਦਿਵਾਉਣ ਵਾਸਤੇ ਪ੍ਰਸਿੱਧ ਸੰਸਥਾ ਲਾਈਫ਼ ਕੇਅਰ ਫਾਊਂਡੇਸ਼ਨ ਦੀ ਕਲੀਨੀਕਲ ਲੈਬ ਸਥਾਪਿਤ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੱਕਰ ਬਾਬਾ ਦਾਮੂ ਸ਼ਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਆਮ ਹੀ ਦੇਖਿਆ ਜਾਂਦਾ ਹੈ ਕਿ ਸਰੀਰ ਨਾਲ ਸੰਬੰਧਿਤ ਕਈ ਤਰ੍ਹਾਂ ਦੇ ਆਮ ਟੈੱਸਟ ਬਹੁਤ ਸਾਰੀਆਂ ਥਾਵਾਂ ‘ਤੇ ਜਾਂ ਤਾਂ ਮਹਿੰਗੇ ਹੁੰਦੇ ਹਨ ਜਾਂ ਕਈ ਵਾਰ ਉਸ ਦਾ ਰਿਜ਼ਲਟ ਸਹੀ ਢੰਗ ਨਾਲ ਨਹੀਂ ਮਿਲ ਪੈਂਦਾ ਤੇ ਲੋਕ ਵਾਰ ਵਾਰ ਵੀ ਟੈੱਸਟ ਕਰਵਾਉਂਦੇ ਹਨ।

ਅਜੀਤ ਡੈਸਕ 30-11-2026
ਕੋਟ ਈਸੇ ਖਾਂ, 29 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਲੁਹਾਰਾ ਦੇ ਪ੍ਰਸਿੱਧ ਧਾਰਮਿਕ ਸਥਾਨ ਫ਼ੱਕਰ ਬਾਬਾ ਦਾਮੂ ਸ਼ਾਹ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਸਿਹਤ ਜਾਂਚ ਸਰੀਰਕ ਟੈੱਸਟਾਂ ਨੂੰ ਬਹੁਤ ਘੱਟ ਮੁੱਲ ’ਤੇ ਅਤੇ ਸਹੀ ਤਰੀਕੇ ਨਾਲ ਰਿਜ਼ਲਟ ਦਿਵਾਉਣ ਵਾਸਤੇ ਪ੍ਰਸਿੱਧ ਸੰਸਥਾ ਲਾਈਫ਼ ਕੇਅਰ ਫਾਊਂਡੇਸ਼ਨ ਦੀ ਕਲੀਨੀਕਲ ਲੈਬ ਸਥਾਪਿਤ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੱਕਰ ਬਾਬਾ ਦਾਮੂ ਸ਼ਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਆਮ ਹੀ ਦੇਖਿਆ ਜਾਂਦਾ ਹੈ ਕਿ ਸਰੀਰ ਨਾਲ ਸੰਬੰਧਿਤ ਕਈ ਤਰ੍ਹਾਂ ਦੇ ਆਮ ਟੈੱਸਟ ਬਹੁਤ ਸਾਰੀਆਂ ਥਾਵਾਂ ‘ਤੇ ਜਾਂ ਤਾਂ ਮਹਿੰਗੇ ਹੁੰਦੇ ਹਨ ਜਾਂ ਕਈ ਵਾਰ ਉਸ ਦਾ ਰਿਜ਼ਲਟ ਸਹੀ ਢੰਗ ਨਾਲ ਨਹੀਂ ਮਿਲ ਪੈਂਦਾ ਤੇ ਲੋਕ ਵਾਰ ਵਾਰ ਵੀ ਟੈੱਸਟ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਗ੍ਰਾਮ ਪੰਚਾਇਤ ਦੇ ਮੈਂਬਰ ਤੇ ਪਿੰਡ ਦੇ ਮੁਹਤਬਰਾਂ ਵਲੋਂ ਨਾਲ ਵਿਚਾਰ ਸਾਂਝਾ ਕੀਤਾ ਗਿਆ ਸੀ ਕਿ ਆਪਣੇ ਪਿੰਡ ਕੋਈ ਅਜਿਹੀ ਕਲੀਨੀਕਲ ਲੈਬ ਸਥਾਪਿਤ ਕਰਵਾਈ ਜਾਵੇ, ਜਿਸ ਦਾ ਆਮ ਲੋਕਾਂ ਨੂੰ ਵੱਡਾ ਫ਼ਾਇਦਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕਲੀਨਿਕਲ ਲੈਬ ਦਾ ਫ਼ਾਇਦਾ ਪਿੰਡ ਤੇ ਇਲਾਕੇ ਨੂੰ ਹੀ ਨਹੀਂ ਸਗੋਂ ਇੱਥੇ ਹਰ ਵੀਰਵਾਰ ਲੱਗਦੇ ਮੇਲੇ ਤੋਂ ਇਲਾਵਾ ਸਾਲਾਨਾ ਲੱਗਦੇ ਮੇਲਿਆਂ ਵਿਚ ਆਮ ਤੌਰ ‘ਤੇ ਇੱਥੇ ਪੁੱਜਣ ਵਾਲੇ ਲੋਕਾਂ ਨੂੰ ਵੀ ਮਿਲਦਾ ਰਹੇਗਾ। ਲਾਈਫ਼ ਕੇਅਰ ਫਾਊਂਡੇਸ਼ਨ ਨਾਲ ਸਬੰਧਿਤ ਸਮਾਜ ਸੇਵੀ ਸਤੀਸ਼ ਕੁਮਾਰ ਤੇ ਹੋਰਨਾਂ ਪ੍ਰਬੰਧਕਾਂ ਨੇ ਵੀ ਇਸ ਸਹਿਯੋਗ ਲਈ ਸਰਪੰਚ ਤੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ‘ਚ ਵੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਲੈਬ ਦੀ ਸ਼ੁਰੂਆਤ ਦੌਰਾਨ ਰਮਨਦੀਪ ਸਿੰਘ ਰਿੰਪੀ ਸਰਪੰਚ ਖੋਸਾ ਰਣਧੀਰ, ਫ਼ੱਕਰ ਬਾਬਾ ਦਾਮੂ ਸ਼ਾਹ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਛਮਣ ਸਿੰਘ ਗਿੱਲ, ਖ਼ਜ਼ਾਨਚੀ ਅਤੇ ਸਾਬਕਾ ਸਰਪੰਚ ਕਰਮਜੀਤ ਸਿੰਘ ਗਿੱਲ, ਸਕੱਤਰ ਜਸਪਾਲ ਸਿੰਘ ਗਿੱਲ, ਮੱਖਣ ਸਿੰਘ ਸਾਬਕਾ ਸਰਪੰਚ ਜੀ.ਐਮ. ਹਰਦੀਪ ਸਿੰਘ, ਜਗਸੀਰ ਸਿੰਘ ਪੰਚ, ਸਾਧੂ ਸਿੰਘ ਖੋਸਾ ਤੋਂ ਇਲਾਵਾ ਹੋਰ ਆਗੂ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਅਕਾਲੀ-ਭਾਜਪਾ ਗੱਠਜੋੜ ਨਹੀਂ- ਤਖ਼ਤੂਪੁਰਾ ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਨੇ ਖੇੜੀ ਗੁਲਾਮ ਅਲੀ ’ਚ ਨੌਜਵਾਨਾਂ ਨੂੰ ਕ੍ਰਿਕਟ ਕਿੱਟਾਂ ਭੇਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।