02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਕੇਸ਼ ਸਿੰਗਲਾ ਬਣੇ ਜ਼ਿਲ੍ਹਾ ਅਗਰਵਾਲ ਭਲਾਈ ਬੋਰਡ ਦੇ ਚੇਅਰਮੈਨ ਸ਼ੀਸ਼ਪਾਲ ਗਰਗ ਨੂੰ ਹਲਕਾ ਲਹਿਰਾਗਾਗਾ ਦੀ ਜ਼ਿੰਮੇਵਾਰੀ

ਲਹਿਰਾਗਾਗਾ, 1 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ’ਚ ਰਾਕੇਸ਼ ਸਿੰਗਲਾ ਨੂੰ ਜ਼ਿਲ੍ਹਾ ਚੇਅਰਮੈਨ ਅਤੇ ਸ਼ੀਸ਼ਪਾਲ ਗਰਗ ਨੂੰ ਹਲਕਾ ਲਹਿਰਾਗਾਗਾ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਅੱਜ ਦੋਵਾਂ ਨਵ-ਨਿਯੁਕਤ ਚੇਅਰਮੈਨਾਂ ਦਾ ਤਾਜਪੋਸ਼ੀ ਸਮਾਗਮ ਸੌਰਵ ਕੰਪਲੈਕਸ ਲਹਿਰਾਗਾਗਾ ਵਿਖੇ ਕਰਵਾਇਆ ਗਿਆ । ਸਮਾਗਮ ਦੌਰਾਨ ਅਗਰਵਾਲ ਸਮਾਜ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ।

ਅਜੀਤ ਡੈਸਕ 02-09-2026
ਲਹਿਰਾਗਾਗਾ, 1 ਸਤੰਬਰ (ਅਸ਼ੋਕ ਗਰਗ) - ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ’ਚ ਰਾਕੇਸ਼ ਸਿੰਗਲਾ ਨੂੰ ਜ਼ਿਲ੍ਹਾ ਚੇਅਰਮੈਨ ਅਤੇ ਸ਼ੀਸ਼ਪਾਲ ਗਰਗ ਨੂੰ ਹਲਕਾ ਲਹਿਰਾਗਾਗਾ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਅੱਜ ਦੋਵਾਂ ਨਵ-ਨਿਯੁਕਤ ਚੇਅਰਮੈਨਾਂ ਦਾ ਤਾਜਪੋਸ਼ੀ ਸਮਾਗਮ ਸੌਰਵ ਕੰਪਲੈਕਸ ਲਹਿਰਾਗਾਗਾ ਵਿਖੇ ਕਰਵਾਇਆ ਗਿਆ । ਸਮਾਗਮ ਦੌਰਾਨ ਅਗਰਵਾਲ ਸਮਾਜ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ । ਤਾਜਪੋਸ਼ੀ ਸਮਾਗਮ ’ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਤੋਂ ਇਲਾਵਾ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਕਾਂਤਾ ਗੋਇਲ ਅਤੇ ਅਗਰਵਾਲ ਵੈਲਫੇਅਰ ਬੋਰਡ ਦੇ ਸੂਬਾ ਚੇਅਰਮੈਨ ਅਸ਼ਵਨੀ ਅਗਰਵਾਲ, ਸਟੇਟ ਕਮੇਟੀ ਮੈਂਬਰ ਅਵਿਨਾਸ਼ ਸਿੰਗਲਾ, ਸੰਜੇ ਸਿੰਗਲਾ ਖਨੌਰੀ, ਮਨਪ੍ਰੀਤ ਬਾਂਸਲ ਪ੍ਰਧਾਨ ਨਗਰ ਕੌਂਸਲ ਸੁਨਾਮ, ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾਗਾਗਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸਮਾਗਮ ’ਚ ਮੌਜੂਦ ਰਹੀਆਂ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰਾਕੇਸ਼ ਸਿੰਗਲਾ ਅਤੇ ਸ਼ੀਸ਼ਪਾਲ ਗਰਗ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਅਗਰਵਾਲ ਸਮਾਜ ਦੀ ਭਲਾਈ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਰਾਕੇਸ਼ ਸਿੰਗਲਾ ਅਤੇ ਹਲਕਾ ਲਹਿਰਾਗਾਗਾ ਦੇ ਚੇਅਰਮੈਨ ਸ਼ੀ ਸ਼ਪਾਲ ਗਰਗ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਗਰਵਾਲ ਸੰਮੇਲਨ ਪੰਜਾਬ ਦੇ ਸੈਕਟਰੀ ਤਰਸੇਮ ਚੰਦ ਖੱਦਰ ਭੰਡਾਰ ਵਾਲੇ, ਸੰਜੇ ਜਿੰਦਲ, ਬਲੇਸ ਗੋਇਲ, ਡਾ. ਸੰਜੇ ਗਰਗ, ਹਨੁਮਾਨ ਧਾਮ ਦੇ ਪ੍ਰਧਾਨ ਸੰਜੇ ਗਰਗ, ਅਨੁ ਮਲਕ ਮੌਜੂਦ ਸਨ ।
ਪਿਛਲੀ ਖ਼ਬਰ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਉਦਘਾਟਨ ਅਗਲੀ ਖ਼ਬਰ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਨਿੰਦਣਯੋਗ- ਅਧਿਆਪਕ ਦਲ ਪੰਜਾਬ ਪੰਜਾਬ ਸਰਕਾਰ ਮੁਲਾਜ਼ਮਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।