02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਚਾਨਕ ਬਰੇਕ ਲੱਗਣ ਕਾਰਨ ਅਲਟੋ ਕਾਰ ਪਲਟੀ, ਇਕ ਜ਼ਖ਼ਮੀ

ਭਵਾਨੀਗੜ੍ਹ, 1 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਅਨਾਜ ਮੰਡੀ ਵਾਲੇ ਕੱਟ ਕੋਲ ਸੰਗਰੂਰ-ਪਟਿਆਲਾ ਮੁੱਖ ਸੜਕ ’ਤੇ ਅੱਜ ਸਵੇਰੇ ਅੱਗੇ ਜਾ ਰਹੀ ਕਾਰ ਵਲੋਂ ਅਚਾਨਕ ਬਰੇਕ ਲਗਾ ਦੇਣ ਕਾਰਨ ਪਿੱਛੇ ਆ ਰਹੀ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ । ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਸਹਾਇਕ ਸਬ-ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਵਾਲੇ ਕੱਟ ਕੋਲ ਇਕ ਕਾਰ, ਜਿਸ ਨੂੰ ਇਕ ਲੜਕੀ ਚਲਾ ਰਹੀ ਸੀ, ਵਲੋਂ ਅਚਾਨਕ ਬਰੇਕ ਲਗਾ ਦਿੱਤੀ ਗਈ।

ਅਜੀਤ ਡੈਸਕ 02-09-2026
ਭਵਾਨੀਗੜ੍ਹ, 1 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਅਨਾਜ ਮੰਡੀ ਵਾਲੇ ਕੱਟ ਕੋਲ ਸੰਗਰੂਰ-ਪਟਿਆਲਾ ਮੁੱਖ ਸੜਕ ’ਤੇ ਅੱਜ ਸਵੇਰੇ ਅੱਗੇ ਜਾ ਰਹੀ ਕਾਰ ਵਲੋਂ ਅਚਾਨਕ ਬਰੇਕ ਲਗਾ ਦੇਣ ਕਾਰਨ ਪਿੱਛੇ ਆ ਰਹੀ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ । ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਸਹਾਇਕ ਸਬ-ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਵਾਲੇ ਕੱਟ ਕੋਲ ਇਕ ਕਾਰ, ਜਿਸ ਨੂੰ ਇਕ ਲੜਕੀ ਚਲਾ ਰਹੀ ਸੀ, ਵਲੋਂ ਅਚਾਨਕ ਬਰੇਕ ਲਗਾ ਦਿੱਤੀ ਗਈ। ਇਸ ਦੌਰਾਨ ਪਿੱਛੇ ਆ ਰਹੀ ਅਲਟੋ ਕਾਰ ਦੇ ਚਾਲਕ ਗੁਰਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਬੋਹਟਾ, ਬਰਨਾਲਾ ਨੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਬੇਕਾਬੂ ਹੋ ਕੇ ਪਲਟ ਗਈ । ਇਸ ਹਾਦਸੇ ’ਚ ਅਲਟੋ ਕਾਰ ’ਚ ਸਵਾਰ ਰਾਜਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਜਗਜੀਤਪੁਰਾ, ਬਰਨਾਲਾ ਜ਼ਖ਼ਮੀ ਹੋ ਗਿਆ, ਜਦੋਂਕਿ ਕਾਰ ਚਾਲਕ ਗੁਰਦੀਪ ਸਿੰਘ ਦਾ ਬਚਾਅ ਰਿਹਾ। ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਰਾਹਗੀਰਾਂ ਦੀ ਮਦਦ ਨਾਲ ਅਲਟੋ ਕਾਰ ਨੂੰ ਸਿੱਧਾ ਕਰਕੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ ਗਆ। ਜ਼ਖ਼ਮੀ ਰਾਜਦੀਪ ਸਿੰਘ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ।
ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਾਈਵੇਟ ਹਸਪਤਾਲਾਂ ਦੀ ਕਾਰਗੁਜ਼ਾਰੀ ਨੂੰ ਵੀ ਮਾਤ ਪਾਉਂਦੀਆਂ ਸਿਵਲ ਹਸਪਤਾਲ ਸੰਗਰੂਰ ਦੀ ਸੇਵਾਵਾਂ ਨਸ਼ੀਲੀਆਂ ਗੋਲੀਆਂ ਸਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।