03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ’ਚ ‘ਆਪ’ ਸਰਕਾਰ ਨੇ ਲੋਕ ਹਿੱਤਾਂ ਲਈ ਕੀਤੀਆਂ ਵੱਡੀਆਂ ਪ੍ਰਾਪਤੀਆਂ- ਮੁੱਖ ਮੰਤਰੀ ਮਾਨ

ਲੌਂਗੋਵਾਲ, 2 ਸਤੰਬਰ (ਵਿਨੋਦ, ਖੰਨਾ)– ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੀ ਜੱਸੂ ਪੱਤੀ ਸੱਥ ਵਿਖੇ ‘ਲੋਕ ਮਿਲਣੀ ਸੱਥ’ ਪ੍ਰੋਗਰਾਮ ਤਹਿਤ ਪੁੱਜੇ । ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਇਲਾਕੇ ਨਾਲ ਸੰਬੰਧਿਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ।

ਅਜੀਤ ਡੈਸਕ 03-09-2026
ਲੌਂਗੋਵਾਲ, 2 ਸਤੰਬਰ (ਵਿਨੋਦ, ਖੰਨਾ)– ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੀ ਜੱਸੂ ਪੱਤੀ ਸੱਥ ਵਿਖੇ ‘ਲੋਕ ਮਿਲਣੀ ਸੱਥ’ ਪ੍ਰੋਗਰਾਮ ਤਹਿਤ ਪੁੱਜੇ । ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਇਲਾਕੇ ਨਾਲ ਸੰਬੰਧਿਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ । ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਤਾਂ ਕੀਤੇ, ਪਰ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣਾ ਅਤੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਜਾਣਾ ਹੈ । ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਸੜਕਾਂ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ । ਇਸ ਮੌਕੇ ਪਿੰਡ ਵਾਸੀਆਂ ਵਲੋਂ ਵੀ ਮੁੱਖ ਮੰਤਰੀ ਦੇ ਸਾਹਮਣੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਰੱਖੀਆਂ ਗਈਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਸ਼ੇਰੋਂ ਪੁੱਜਣ ’ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ, ਰਾਮ ਸਿੰਘ, ਸਰਪੰਚ ਸਤਿਗੁਰ ਸਿੰਘ ਢਿੱਲੋਂ, ਕੰਵਲਜੀਤ ਸਿੰਘ ਢੀਂਡਸਾ, ਐਡ. ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ, ਬਲਾਕ ਸੰਮਤੀ ਮੈਂਬਰ ਬੂਟਾ ਸਿੰਘ, ਕਰਮਜੀਤ ਸਿੰਘ, ਜਗਮੀਤ ਸਿੰਘ ਜੋਤੀ, ਕੁਲਦੀਪ ਸਿੰਘ ਸਿੱਖ ਬਲਾਕ ਪ੍ਰਧਾਨ, ਨਾਨਕ ਸਿੰਘ, ਪੰਚ ਮਨਪ੍ਰੀਤ ਸਿੰਘ ਮਨੀ, ਗੁਰਚਰਨ ਸਿੰਘ, ਕੁਲਵਿੰਦਰ ਸਿੰਘ, ਸੁਖਪਾਲ ਸਿੰਘ, ਸੋਨੀ ਸਿੰਘ, ਰਾਮ ਸਿੰਘ, ਜਗਰਾਜ ਸਿੰਘ, ਬਲਵੰਤ ਸਿੰਘ, ਦਿਲਪ੍ਰੀਤ ਸਿੰਘ, ਹਰਬੰਸ ਸਿੰਘ ਕਾਕਾ, (ਸਾਰੇ ਪੰਚ) ਚਰਨਜੀਤ ਸਿੰਘ, ਦਲਵੀਰ ਸਿੰਘ ਲੋਹਾਖੇੜਾ, ਮੁਖਤਿਆਰ ਸਿੰਘ ਸਿੱਧੂ, ਕਰਮਜੀਤ ਸਿੰਘ ਅਤੇ ਹਰਬੰਸ ਸਿੰਘ ਬੋਘਾ ਹਾਜ਼ਰ ਸਨ। ਐਡਵੋਕੇਟ ਨਮੋਲ ਸਾਥੀਆਂ ਸਮੇਤ ਘਰ ’ਚ ਨਜ਼ਰਬੰਦ ਸੁਨਾਮ ਊਧਮ ਸਿੰਘ ਵਾਲਾ, ( ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਦੀ ਸੱਥ ਵਿਚ ਕੀਤੀ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਸਮਾਜਿਕ ਕਾਰਕੁਨ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਜੋ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਤੋਂ ਸਵਾਲ ਕਰਨ ਲਈ ਨਮੋਲ ਪਿੰਡ ਤੋਂ ਜਦੋਂ ਆਪਣੇ ਘਰ ਤੋਂ ਇਕੱਠੇ ਹੋ ਕੇ ਚੱਲਣ ਲਈ ਤਿਆਰ ਸਨ। ਇਸੇ ਦੌਰਾਨ ਐਸ.ਪੀ. ਪਟਿਆਲਾ ਰਾਜੇਸ਼ ਛਿੱਬਰ ਪੁਲਿਸ ਪਾਰਟੀ ਸਮੇਤ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਦੇ ਘਰ ਪਹੁੰਚ ਗਏ ਅਤੇ ਐਡਵੋਕੇਟ ਨਮੋਲ ਸਮੇਤ ਉਨ੍ਹਾਂ ਦੇ ਸਾਥੀਆਂ ਸਤਿੰਦਰ ਸੈਣੀ ਕੌਂਸਲਰ ਨਗਰ ਕੌਂਸਲ ਸੰਗਰੂਰ, ਰਿੰਕੂ ਗੰਗਾ ਸਿੰਘ ਵਾਲਾ ਸਾਬਕਾ ਸਰਪੰਚ, ਸੰਦੀਪ, ਕਰਨੈਲ ਸਿੰਘ ਖ਼ਾਲਸਾ, ਸਿਮਰਨ ਸਿੰਘ ਸ਼ੇਰੋ, ਰੋਮੀ ਸ਼ੋਰੇ ਆਦਿ ਨੂੰ ਐਡਵੋਕੇਟ ਨਮੋਲ ਦੇ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਅਤੇ ਘਰ ਵਿਚ ਹੀ ਰਹਿਣ ਦੀ ਤਾਕੀਦ ਕੀਤੀ।
ਪਿਛਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਤਹਿਤ ਚੱਠਾ ਦੀ ਅਗਵਾਈ ਹੇਠ 21 ਕਿਸਾਨ ਫ਼ਰੀਦਕੋਟ ’ਚ ਗ੍ਰਿਫ਼ਤਾਰੀਆਂ ਦੇਣਗੇ ਸੁਨਾਮ ਦੇ ਬੈਂਕ ਵਾਲੇ... ਅਗਲੀ ਖ਼ਬਰ ਸ਼ਹਿਰ ’ਚ ਮੋਬਾਈਲ ਫ਼ੋਨ ਖੋਹ ਕਰਨ ਦੇ ਮਾਮਲੇ ’ਚ 2 ਗ੍ਰਿਫ਼ਤਾਰ * ਐਪਲ ਆਈਫੋਨ, 2 ਹੋਰ ਮੋਬਾਈਲ ਫ਼ੋਨ ਅਤੇ ਇਕ ਐਕਟਿਵਾ ਬਰਾਮਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।