ਵਿਧਾਇਕਾ ਭਰਾਜ ਨੇ ਪਿੰਡ ਭਿੰਡਰਾਂ ਅਤੇ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਸੰਗਰੂਰ, 2 ਸਤੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਭਿੰਡਰਾਂ ਅਤੇ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਦੋਵਾਂ ਪਿੰਡਾਂ ਦੀਆਂ ਗਲੀਆਂ ’ਚ 20-20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਲਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ । ਵਿਧਾਇਕਾ ਭਰਾਜ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ’ਚ ਇਸ ਤੋਂ ਪਹਿਲਾਂ ਹੋਏ ਅਨੇਕਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਗਈ ਹੈ ।
ਸੰਗਰੂਰ, 2 ਸਤੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਭਿੰਡਰਾਂ ਅਤੇ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਦੋਵਾਂ ਪਿੰਡਾਂ ਦੀਆਂ ਗਲੀਆਂ ’ਚ 20-20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਲਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ । ਵਿਧਾਇਕਾ ਭਰਾਜ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ’ਚ ਇਸ ਤੋਂ ਪਹਿਲਾਂ ਹੋਏ ਅਨੇਕਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਗਈ ਹੈ । ਵਿਧਾਇਕਾ ਭਰਾਜ ਨੇ ਕਿਹਾ ਕਿ ਪਿੰਡਾਂ ਦੇ ਸਰਬ ਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਜਿਸ ਦੀ ਬਦੌਲਤ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ । ਉਨ੍ਹਾਂ ਕਿਹਾ ਕਿ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫਤ ਤੋਂ ਲੈ ਕੇ ਮਾਵਾਂ ਤੀਆਂ ਸਤਿਕਾਰ ਯੋਜਨਾ ਤੱਕ ਸਰਕਾਰ ਨੇ ਜਿੱਥੇ ਅਨੇਕਾਂ ਵਾਅਦੇ ਪੂਰੇ ਕੀਤੇ ਹਨ ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕਈ ਕੰਮ ਵਾਅਦਿਆਂ ਤੋਂ ਅੱਗੇ ਜਾ ਕੇ ਵੀ ਕੀਤੇ ਗਏ ਹਨ ਜਿਸ ਤੋਂ ਪੰਜਾਬ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹਨ । ਇਸ ਮੌਕੇ ਪਿੰਡ ਮੰਗਵਾਲ ਦੇ ਸਰਪੰਚ ਨਿਰਮਲ ਸਿੰਘ, ਪਿੰਡ ਭਿੰਡਰਾਂ ਦੇ ਸਰਪੰਚ ਸੁਖਚੈਨ ਸਿੰਘ, ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਦੇ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਤੂਰ ਅਤੇ ਪਿੰਡ ਵਾਸੀ ਮੌਜੂਦ ਸਨ ।