ਸੁਖਦੇਵ ਸਿੰਘ ਸੁੱਖਾ ਬਣੇ ਅਕਾਲੀ ਦਲ ਦੇ ਸਰਕਲ ਪ੍ਰਧਾਨ
ਦਿੜ੍ਹਬਾ ਮੰਡੀ, 2 ਸਤੰਬਰ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੁਖਦੇਵ ਸਿੰਘ ਸੁੱਖਾ ਨੂੰ ਸਰਕਲ ਦਿੜ੍ਹਬਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਧਾਨ ਸੁਖਦੇਵ ਸਿੰਘ ਸੁੱਖਾ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਸੰਗਠਨ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਆ ਰਹੇ ਹਨ।
ਅਜੀਤ ਡੈਸਕ
03-09-2026