03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐੱਸ.ਐੱਸ.ਪੀ. ਗੁਰਮੀਤ ਸਿੰਘ ਦਾ ਤਬਾਦਲਾ ਹੋਣ ’ਤੇ ਜ਼ਿਲ੍ਹਾ ਪੁਲਿਸ ਵਲੋਂ ਨਿੱਘੀ ਵਿਦਾਇਗੀ

ਮਲੇਰਕੋਟਲਾ, 2 ਸਤੰਬਰ (ਮੁਹੰਮਦ ਹਨੀਫ ਥਿੰਦ)- ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਦਾ ਤਬਾਦਲਾ ਮਲੇਰਕੋਟਲਾ ਤੋਂ ਕਪੂਰਥਲਾ ਹੋਣ ‘ਤੇ ਅੱਜ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਮੌਕੇ ਰਾਜਵਿੰਦਰ ਸਿੰਘ ਰੰਧਾਵਾ ਐਸ.

ਅਜੀਤ ਡੈਸਕ 03-09-2026
ਮਲੇਰਕੋਟਲਾ, 2 ਸਤੰਬਰ (ਮੁਹੰਮਦ ਹਨੀਫ ਥਿੰਦ)- ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਦਾ ਤਬਾਦਲਾ ਮਲੇਰਕੋਟਲਾ ਤੋਂ ਕਪੂਰਥਲਾ ਹੋਣ ‘ਤੇ ਅੱਜ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਮੌਕੇ ਰਾਜਵਿੰਦਰ ਸਿੰਘ ਰੰਧਾਵਾ ਐਸ.ਪੀ.ਐਚ, ਰਮਨਦੀਪ ਸਿੰਘ ਭੁੱਲਰ ਐਸ.ਪੀ. ਇਨਵੈਸਟੀਗੇਸ਼ਨ ਅਤੇ ਸੁਮਿਤ ਸੂਦ ਡੀ.ਐਸ.ਪੀ. ਅਤੇ ਹੋਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਨਾਲ ਬਿਤਾਏ ਯਾਦਗਾਰ ਪਲਾਂ ਨੂੰ ਯਾਦ ਕੀਤਾ ਗਿਆ । ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਗੁਰਮੀਤ ਸਿੰਘ ਦੀ ਅਗਵਾਈ ਹੇਠ ਮਿਲੇ ਤਜ਼ਰਬਿਆਂ ਅਤੇ ਸਿੱਖਿਆਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਇਸ ਮੌਕੇ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਲੋਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਅਤੇ ਤਾਇਨਾਤੀ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਗੁਰਮੀਤ ਸਿੰਘ ਨੂੰ ਯਾਦਗਾਰੀ ‘ਚ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰ ਸਾਥੀ। ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਪਿੰਡ ਸਰਬਰਪੁਰ-ਭੈਣੀ ਕੰਬੋਆਂ ਸੜਕ ਤੇ’ ਹੱਡਾਰੋੜੀ ਲੋਕਾਂ ਲਈ ਬਣੀ ਵੱਡੀ ਸਿਰਦਰਦੀ ਸੜਕ ਕਿਨਾਰੇ ਸੁੱਟੇ ਮੁਰਦਾ ਪਸ਼ੂਆਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।