ਸਿਆਸੀ ਬਦਲਾਖੋਰੀ ਤਹਿਤ ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਂਅ ਹਟਾਉਣਾ ਗ਼ੈਰ-ਜਮਹੂਰੀ- ਦਿਓਲ ਕਿਹਾ, ਚੋਣ ਕਮਿਸ਼ਨ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ ਦੀ ਮੰਗ
ਸੰਗਰੂਰ, 3 ਸੰਤਬਰ (ਦਮਨਜੀਤ ਸਿੰਘ) - ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਧੂਰੀ ਰਣਦੀਪ ਸਿੰਘ ਦਿਓਲ ਨੇ ਪੰਜਾਬ ਦੀ ਖਰੜਾ (ਡਰਾਫਟ) ਵੋਟਰ ਸੂਚੀ ’ਚੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂਅ ਹਟਾਏ ਜਾਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿਰੋਲ ਸਿਆਸੀ ਬਦਲਾਖੋਰੀ ਅਤੇ ਸਰਕਾਰੀ ਮਸ਼ੀਨਰੀ ਦੀ ਸ਼ਰੇਆਮ ਦੁਰਵਰਤੋਂ ਕਰਾਰ ਦਿੱਤਾ ਹੈ।
ਅਜੀਤ ਡੈਸਕ
04-09-2026