04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ’ਤੇ ਕਾਬੂ ਪਾਉਣ ’ਚ ਬੁਰੀ ਤਰ੍ਹਾਂ ਨਾਕਾਮ - ਕਾਂਤਾ ਕੁਠਾਲਾ

ਮਾਲੇਰਕੋਟਲਾ, 3 ਸਤੰਬਰ ( ਮਨਜਿੰਦਰ ਸਿੰਘ ਸਰੌਦ)- ਸਾਡੇ ਦੇਸ਼ ਅੰਦਰ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਕੇਂਦਰ ਤੇ ਸੂਬਾ ਸਰਕਾਰਾਂ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀਆਂ ਹਨ ।

ਅਜੀਤ ਡੈਸਕ 04-09-2026
ਮਾਲੇਰਕੋਟਲਾ, 3 ਸਤੰਬਰ ( ਮਨਜਿੰਦਰ ਸਿੰਘ ਸਰੌਦ)- ਸਾਡੇ ਦੇਸ਼ ਅੰਦਰ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਕੇਂਦਰ ਤੇ ਸੂਬਾ ਸਰਕਾਰਾਂ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀਆਂ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਮਹਿਲਾ ਵਿੰਗ ਦੇ ਜਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਆਖਿਆ ਕਿ ਹਰ ਖੇਤਰ ’ਚ ਮਹਿੰਗਾਈ ਇੰਨੀ ਜ਼ਿਆਦਾ ਹੋ ਚੁੱਕੀ ਹੈ ਕਿ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ । ਕੋਈ ਵੀ ਮੱਧ ਵਰਗੀ ਪਰਿਵਾਰ ਕੰਮ ਕਰਨ ਤੋਂ ਪਹਿਲਾਂ ਸੌ ਵਾਰ ਸੋਚਦਾ ਹੈ ਕਿਉਂਕਿ ਸਾਰੀਆਂ ਹੀ ਵਸਤੂਆਂ ਦੇ ਭਾਅ ਅਸਮਾਨੀ ਚੜ੍ਹ ਚੁੱਕੇ ਹਨ । ਉਨ੍ਹਾਂ ਕਿਹਾ ਕਿ ਜਿਸ ਸਮੇਂ ਭਾਰਤ ਤੇ ਪੰਜਾਬ ਦੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹੋਇਆ ਕਰਦੀ ਸੀ, ਉਨ੍ਹਾਂ ਵੇਲਿਆਂ ਦੇ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋ ਆਪਣੀ ਜਨਤਾ ਦਾ ਖਿਆਲ ਕਰਦਿਆਂ ਹੋਇਆਂ ਵਸਤੂਆਂ ਦੇ ਭਾਅ ਸਬੰਧੀ ਚਰਚਾ ਕੀਤੀ ਜਾਂਦੀ ਸੀ ਪਰੰਤੂ ਹੁਣ ਤਾਂ ਜਿਹੜੀ ਵੀ ਵਸਤੂ ਦਾ ਭਾਅ ਇਕ ਵਾਰ ਵਧ ਗਿਆ, ਮੁੜ ਕੇ ਉਸ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਚੰਗਾ ਹੋਵੇ ਜੇਕਰ ਸੂਬਾ ਤੇ ਕੇਂਦਰ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਮਹਿੰਗਾਈ ਸਬੰਧੀ ਕੋਈ ਵੱਡਾ ਫੈਸਲਾ ਕਰਨ ਤਾਂ ਕਿ ਆਮ ਲੋਕਾਂ ਦੀ ਜਾਨ-ਸੁਖਾਲੀ ਹੋ ਸਕੇ। ਇਸ ਮੌਕੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਕਬੱਡੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਾਇਨੀਅਰ ਸਕੂਲ ਗੱਜਣਮਾਜਰਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।