05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਨਾਲ ਜੁੜਨ - ਸਿੰਘ ਸਾਹਿਬ ਟੇਕ ਸਿੰਘ ਧਨੌਲਾ

ਚੀਮਾ ਮੰਡੀ, 4 ਸਤੰਬਰ (ਗੁਰਜੀਤ ਸਿੰਘ ਚਹਿਲ) - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਬਾਣੀ ਤੇ ਬਾਣੇ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਬਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬ ਟੇਕ ਸਿੰਘ ਧਨੌਲਾ ਨੇ ਇਸ ‘ਅਜੀਤ’ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 05-09-2026
ਚੀਮਾ ਮੰਡੀ, 4 ਸਤੰਬਰ (ਗੁਰਜੀਤ ਸਿੰਘ ਚਹਿਲ) - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਬਾਣੀ ਤੇ ਬਾਣੇ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਬਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬ ਟੇਕ ਸਿੰਘ ਧਨੌਲਾ ਨੇ ਇਸ ‘ਅਜੀਤ’ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਨੌਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਊਰਜਾ ਉਸਾਰੂ ਕੰਮਾਂ ‘ਚ ਲਗਾਉਂਦਿਆਂ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰਨ ਕਿਉਂਕਿ ਬਾਣੀ ਅਤੇ ਬਾਣਾ ਮਨੁੱਖ ਨੂੰ ਸਹੀ ਜੀਵਨ-ਜਾਚ ਅਤੇ ਚੰਗੇ ਸੰਸਕਾਰਾਂ ਨਾਲ ਜੋੜਦੇ ਹਨ। ਬਾਬਾ ਟੇਕ ਸਿੰਘ ਧਨੌਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਵੱਲੋਂ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਦੀ ਅਗਵਾਈ ਹੇਠ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ 8 ਤੋਂ 10 ਸਤੰਬਰ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਸੰਗਤ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ‘ਚ ਪੁੱਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।
ਪਿਛਲੀ ਖ਼ਬਰ ਈਥਾਨੋਲ ਫੈਕਟਰੀ ਵਿਰੁੱਧ ਪੱਕਾ ਮੋਰਚਾ, ਪ੍ਰਸ਼ਾਸਨ ਵਲੋਂ ਮੁੜ ਸੈਂਪਲਿੰਗ ਕਰਵਾਉਣ ਦਾ ਭਰੋਸਾ ਧਰਨਾਕਾਰੀਆਂ ਵੱਲੋਂ ਧਰਨਾ ਜਾ... ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿੱਚ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।