ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਕੁੱਟਮਾਰ ਦੀ ਸਖ਼ਤ ਨਿੰਦਿਆ
ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੀ ਸਖ਼ਤ ਨਿੰਦਿਆ ਕੀਤੀ। ਜਥੇਬੰਦੀ ਦੇ ਆਗੂ ਰਾਮਪਾਲ ਸ਼ਰਮਾ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਵਿਚ ਆਪਣੀਆਂ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨਾ ਹਰ ਇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ।
ਅਜੀਤ ਡੈਸਕ
05-09-2026