05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਥੇਦਾਰ ਤਰਸੇਮ ਸਿੰਘ ਭੂਦਨ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ

ਸੰਦੌੜ, 4 ਸਤੰਬਰ (ਜਸਵੀਰ ਸਿੰਘ ਜੱਸੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਸੇ ਲੜੀ ਤਹਿਤ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤਰਸੇਮ ਸਿੰਘ ਭੂਦਨ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ ।

ਅਜੀਤ ਡੈਸਕ 05-09-2026
ਸੰਦੌੜ, 4 ਸਤੰਬਰ (ਜਸਵੀਰ ਸਿੰਘ ਜੱਸੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਸੇ ਲੜੀ ਤਹਿਤ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤਰਸੇਮ ਸਿੰਘ ਭੂਦਨ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ । ਆਪਣੀ ਨਿਯੁਕਤੀ ’ਤੇ ਜਥੇਦਾਰ ਤਰਸੇਮ ਸਿੰਘ ਭੂਦਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲ ੇਰ ਅਤੇ ਹਲਕਾ ਇੰਚਾਰਜ ਜਾਹਿਦਾ ਸੁਲੇਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ । ਜਥੇਦਾਰ ਭੂਦਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਹਰੇਕ ਵਰਕਰ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਦੀ ਲੀਡਰਸ਼ਿਪ ਤੱਕ ਪਹੁੰਚਾਉਣ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਪਿਛਲੀ ਖ਼ਬਰ ਪਿੰਡ ਧਾਮੀਆਂ ਦਾ ਇਤਿਹਾਸਕ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਅੱਜ ਤੋਂ ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਕੁੱਟਮਾਰ ਦੀ ਸਖ਼ਤ ਨਿੰਦਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।