07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਮਾਲੇਰਕੋਟਲਾ, 6 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ, ਮੁਹੰਮਦ ਹਨੀਫ ਥਿੰਦ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੀਨੀਅਰ ਆਗੂ ਸਈਅਦ ਅਹਿਮਦ ਖ਼ਾਨ ਅਤੇ ਐਸ. ਆਜ਼ਾਦ ਸਿੱਦੀਕੀ ਨੂੰ ਜਨਰਲ ਕੌਂਸਲ ਦੇ ਮੈਂਬਰ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਜੀਤ ਡੈਸਕ 07-09-2026
ਮਾਲੇਰਕੋਟਲਾ, 6 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ, ਮੁਹੰਮਦ ਹਨੀਫ ਥਿੰਦ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੀਨੀਅਰ ਆਗੂ ਸਈਅਦ ਅਹਿਮਦ ਖ਼ਾਨ ਅਤੇ ਐਸ.ਆਜ਼ਾਦ ਸਿੱਦੀਕੀ ਨੂੰ ਜਨਰਲ ਕੌਂਸਲ ਦੇ ਮੈਂਬਰ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦੇ ਇਸ ਫ਼ੈਸਲੇ ਨਾਲ ਇਲਾਕੇ ਦੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਜਨਰਲ ਕੌਂਸਲ ਮੈਂਬਰ ਨਿਯੁਕਤ ਹੋਣ ‘ਤੇ ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਨਵ-ਨਿਯੁਕਤ ਜਨਰਲ ਕੌਂਸਲ ਮੈਂਬਰਾਂ ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਵਾਂਗੇ। ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਹਲਕਾ ਇੰਚਾਰਜ ਬੀਬੀ ਜ਼ਹੀਦਾ ਸੁਲੇਮਾਨ ਤੇ ਸਮੂਹ ਵਰਕਰਾਂ ਵੱਲੋਂ ਮਿਲੇ ਅਥਾਹ ਪਿਆਰ, ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਾਲੇਰਕੋਟਲਾ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ।
ਪਿਛਲੀ ਖ਼ਬਰ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ (ਬ) ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ - ਅਰਵਿੰਦ ਖੰਨਾ ਅਗਲੀ ਖ਼ਬਰ ਪਰਮਜੀਤ ਸਿੰਘ ਭਿੰਦੀ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।