ਖੇਤਾਂ ’ਚ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਪਿੰਡ ਵਾਸੀਆਂ ਨੇ ਸੰਭਾਲਿਆ ਮੋਰਚਾ
* ਰਾਤਾਂ ਨੂੰ ਦੇ ਰਹੇ ਠੀਕਰੀ ਪਹਿਰਾ
ਮਸਤੂਆਣਾ ਸਾਹਿਬ, 7 ਸਤੰਬਰ (ਦਮਦਮੀ) - ਇੱਥੋਂ ਨੇੜਲੇ ਪਿੰਡਾਂ ਵਿੱਚ ਖੇਤਾਂ ’ਚ ਲੱਗੀਆਂ ਮੋਟਰਾਂ ਦੀਆਂ ਕੇਬਲਾਂ, ਟਰਾਂਸਫਾਰਮਰਾਂ ’ਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਵਾਰਦਾਤਾਂ ਲਗਾਤਾਰ ਵਧਣ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੋਰਾਂ ਦੀਆਂ ਵਧਦੀਆਂ ਸਰਗਰਮੀਆਂ ਤੋਂ ਅੱਕੇ ਪਿੰਡ ਵਾਸੀਆਂ ਨੇ ਹੁਣ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਖੁਦ ਸੰਭਾਲਦਿਆਂ ਰਾਤ ਸਮੇਂ ਖੇਤਾਂ ਵਿੱਚ ਠੀਕਰੀ ਪਹਿਰਾ ਸ਼ੁਰੂ ਕਰ ਦਿੱਤਾ ਹੈ।
ਪ
ਪਿੰਡ ਕੁੰਨਰਾਂ ਵਿਖੇ ਚੋਰੀ ਦੀਆਂ ਵਾਰਦਾਤਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ। ਤਸਵੀਰ ਦਮਦਮੀ
08-09-2026
ਮਸਤੂਆਣਾ ਸਾਹਿਬ, 7 ਸਤੰਬਰ (ਦਮਦਮੀ) - ਇੱਥੋਂ ਨੇੜਲੇ ਪਿੰਡਾਂ ਵਿੱਚ ਖੇਤਾਂ ’ਚ ਲੱਗੀਆਂ ਮੋਟਰਾਂ ਦੀਆਂ ਕੇਬਲਾਂ, ਟਰਾਂਸਫਾਰਮਰਾਂ ’ਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਵਾਰਦਾਤਾਂ ਲਗਾਤਾਰ ਵਧਣ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੋਰਾਂ ਦੀਆਂ ਵਧਦੀਆਂ ਸਰਗਰਮੀਆਂ ਤੋਂ ਅੱਕੇ ਪਿੰਡ ਵਾਸੀਆਂ ਨੇ ਹੁਣ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਖੁਦ ਸੰਭਾਲਦਿਆਂ ਰਾਤ ਸਮੇਂ ਖੇਤਾਂ ਵਿੱਚ ਠੀਕਰੀ ਪਹਿਰਾ ਸ਼ੁਰੂ ਕਰ ਦਿੱਤਾ ਹੈ। ਨੇੜਲੇ ਪਿੰਡ ਕੁੰਨਰਾਂ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਕਿਹਾ ਕਿ ਖੇਤਾਂ ਵਿੱਚੋਂ ਮੋਟਰਾਂ ਦੀਆਂ ਕੇਬਲਾਂ ਅਤੇ ਟਰਾਂਸਫਾਰਮਰਾਂ ਦਾ ਕੀਮਤੀ ਸਾਮਾਨ ਚੋਰੀ ਹੋਣ ਸਬੰਧੀ ਪੁਲਿਸ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਦੀਆਂ ਚੋਰੀਆਂ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਖੇਤੀਬਾੜੀ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਪਿੰਡ ਵਾਸੀਆਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਹੁਣ ਉਹ ਚੋਰਾਂ ਦੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਚੋਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਖੇਤਾਂ ਵੱਲ ਰੁਖ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੋਚ ਲੈਣ, ਕਿਉਂਕਿ ਪਿੰਡ ਵਾਸੀ ਰਾਤ-ਦਿਨ ਆਪਣੇ ਖੇਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਮੁਸਤੈਦ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਚੋਰੀ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਾਨੂੰਨ ਦੇ ਹਵਾਲੇ ਕਰਨ ਲਈ ਪਿੰਡ ਵਾਸੀ ਪੁਲਿਸ ਨੂੰ ਸੂਚਿਤ ਕਰਨਗੇ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਕਿ ਖੇਤਾਂ ਵਿੱਚ ਹੋ ਰਹੀਆਂ ਚੋਰੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਤ ਸਮੇਂ ਗਸ਼ਤ ਵਧਾਈ ਜਾਵੇ । ਇਸ ਮੌਕੇ ਜਸਵਿੰਦਰ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਭੋਲਾ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਬਲੌਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਜਗਦੇਵ ਸਿੰਘ, ਕਮਲ ਸਿੰਘ, ਪਾਲਾ ਸਿੰਘ, ਬਿੰਦਰ ਸਿੰਘ, ਲਛਮਣ ਸਿੰਘ, ਭੂਰਾ ਸਿੰਘ, ਦਰਸ਼ਨ ਸਿੰਘ, ਸ਼ੰਮੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਮੋਹਤਬਰ ਸ਼ਖ਼ਸੀਅਤਾਂ ਨੇ ਰਾਤ ਦਾ ਪਹਿਰਾ ਸ਼ੁਰੂ ਕੀਤਾ।