08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਹਸਪਤਾਲ ਪੁੱਜ ਕੇ ਕੀਤੀ ਨਾਅਰੇਬਾਜੀ

-ਮਾਮਲਾ ਪਿੰਡ ਤੂਰਬੰਜਾਰੇ ਦੇ ਗੁਲਜਾਰ ਸਿੰਘ ਵਲੋਂ ਸਲਫਾਸ ਖਾਣ ਦਾ- ਸੰਗਰੂਰ, 7 ਸਤੰਬਰ (ਧੀਰਜ ਪਸ਼ੌਰੀਆ)- ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਵਲੋਂ ਸਲਫਾਸ ਖਾਣ ਤੋਂ ਬਾਅਦ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਗੰਭੀਰ ਹਾਲਤ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੋਂ ਉਸ ਨੂੰ ਮੁੜ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਘੰਟਾ ਕੁ ਉਸ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਡੀ. ਐਮ.

ਅਜੀਤ ਡੈਸਕ 08-09-2026
-ਮਾਮਲਾ ਪਿੰਡ ਤੂਰਬੰਜਾਰੇ ਦੇ ਗੁਲਜਾਰ ਸਿੰਘ ਵਲੋਂ ਸਲਫਾਸ ਖਾਣ ਦਾ-

ਸੰਗਰੂਰ, 7 ਸਤੰਬਰ (ਧੀਰਜ ਪਸ਼ੌਰੀਆ)- ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਵਲੋਂ ਸਲਫਾਸ ਖਾਣ ਤੋਂ ਬਾਅਦ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਗੰਭੀਰ ਹਾਲਤ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੋਂ ਉਸ ਨੂੰ ਮੁੜ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਘੰਟਾ ਕੁ ਉਸ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਡੀ.ਐਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ( ਬ) ਦੇ ਹਲਕਾ ਸੁਨਾਮ ਤੋਂ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਭਾਜਪਾ ਦੇ ਜਿਲਾ ਪ੍ਰਧਾਨ ਦਮਨ ਥਿੰਦ ਬਾਜਵਾ, ਭਾਜਪਾ ਦੇ ਹਲਕਾ ਧੂਰੀ ਦੇ ਇੰਚਾਰਜ ਰਣਦੀਪ ਸਿੰਘ ਦਿਓਲ, ਅਕਾਲੀ ਦਲ (ਵਾਰਿਸ ਪੰਜਾਬ ਦੇ ) ਜ਼ਿਲਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਅਤੇ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ ਸਤਿਨਾਮ ਸਿੰਘ ਰੱਤੋਕੇ, ਭਾਜਪਾ ਆਗੂ ਵਿਜੇ ਸਾਹਨੀ ਅਤੇ ਸਚਿਨ ਭਰਦਵਾਜ, ਨੋਬਲ ਹੈਲਪਿੰਗ ਹੈਂਡ ਦੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਲਖਬੀਰ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਪਿਛਲੀ ਖ਼ਬਰ ਸਾਬਕਾ ਪੰਚਾਇਤ ਸਕੱਤਰ ਵਿਜੇ ਕੁਮਾਰ ਨਹੀਂ ਰਹੇ ਅਗਲੀ ਖ਼ਬਰ ਬੂਥ ਪੱਧਰ ’ਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ ਬੜੀ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।