08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਾਲੇਰਕੋਟਲਾ ਵਿਖੇ ਬਲਾਕ ਪੱਧਰੀ ਖੇਡਾਂ ਦਾ ਧੂਮ-ਧੜੱਕੇ ਨਾਲ ਆਗਾਜ਼

ਮਾਲੇਰਕੋਟਲਾ, 7 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਲੇਰਕੋਟਲਾ ਵਿਖੇ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਇਆ । ਵਿਧਾਇਕ ਮਾਲੇਰਕੋਟਲਾ ਡਾ.

ਅਜੀਤ ਡੈਸਕ 08-09-2026
ਮਾਲੇਰਕੋਟਲਾ, 7 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਲੇਰਕੋਟਲਾ ਵਿਖੇ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਇਆ । ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਾਡੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਵਰਦਾਨ ਸਾਬਤ ਹੋ ਰਹੀਆਂ ਹਨ, ਇਨ੍ਹਾਂ ਖੇਡਾਂ ਤੇ ਖੇਡ ਮੈਦਾਨਾਂ ਤੋਂ ਹੀ ਬੱਚੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ । ਇਨ੍ਹਾਂ ਬਲਾਕ ਪੱਧਰੀ ਖੇਡਾਂ ਦੌਰਾਨ ਅਥਲੈਟਿਕਸ ਦੇ ਮੁਕਾਬਲਿਆਂ ਵਿੱਚ 100 ਮੀਟਰ ਦੌੜ ਦੇ ਲੜਕੀਆਂ ਦੇ ਵਰਗ ਵਿੱਚ ਅਲੀਸ਼ਾ ਨੇ ਪਹਿਲਾ ਸਥਾਨ ਹਾਸਿਲ ਕੀਤਾ । ਇਸੇ ਤਰ੍ਹਾਂ 60 ਮੀਟਰ ਦੌੜ ਦੇ ਲੜਕਿਆਂ ਦੇ ਵਰਗ ਵਿੱਚ ਦਿਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਡੀ.ਐਸ.ਪੀ ਮਾਨਵਜੀਤ ਸਿੰਘ, ਜ਼ਿਲ੍ਹਾ ਖੇਡ ਅਫਸਰ ਕੁਲਦੀਪ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਦੀ ਰਾਖੀ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ- ਜੱਸੀ ਮੰਨਵੀ ਅਗਲੀ ਖ਼ਬਰ 25 ਸਾਲਾਂ ਬਾਅਦ 2001 ਬੈਚ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।