ਪੇਂਡੂ ਪੰਪ ਓਪਰੇਟਰਜ਼ ਕੱਲ੍ਹ ਮੁੱਖ ਮੰਤਰੀ ਨਿਵਾਸ ਬਾਹਰ ਦੇਣਗੇ ਧਰਨਾ
ਸੰਗਰੂਰ, 8 ਸਤੰਬਰ (ਅਮਨਦੀਪ ਸਿੰਘ ਬਿੱਟਾ)– ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸ਼ੀਏਸਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪਿੰਡਾਂ ’ਚ ਪੰਪ ਓਪਰੇਟਰਾਂ ਵਜੋਂ ਸੇਵਾਵਾ ਨਿਭਾਅ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨਾਲ਼ ਦਰਜਨ ਤੋਂ ਵਧੇਰੇ ਮੀਟਿਗਾਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਦੀ ਇਕ ਵੀ ਮੰਗ ਪੂਰੀ ਨਹੀਂ ਹੋਈ ਹੈ ।
ਅਜੀਤ ਡੈਸਕ
09-09-2026