ਪ੍ਰਿੰਸੀਪਲ ਮਨਦੀਪ ਕੌਰ ਛੰਨਾ ਨੂੰ ‘ਬੈਸਟ ਪ੍ਰਿੰਸੀਪਲ ਐਵਾਰਡ’
ਸੰਗਰੂਰ, 8 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਿਵਸ ਮੌਕੇ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਫਾਲਕਨਜ਼ ਸਹੋਦਯਾ ਸਕੂਲਜ਼ ਕੰਪਲੈਕਸ ਵਲੋਂ ‘ਬੈਸਟ ਪ੍ਰਿੰਸੀਪਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸਕੂਲ ਪ੍ਰਬੰਧਨ ਅਤੇ ਅਗਵਾਈ ’ਚ ਭੂਮਿਕਾ ਨੂੰ ਧਿਆਨ ’ਚ ਰੱਖਦਿਆਂ ਪ੍ਰਦਾਨ ਕੀਤਾ ਗਿਆ।
ਸੰਗਰੂਰ, 8 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਿਵਸ ਮੌਕੇ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਫਾਲਕਨਜ਼ ਸਹੋਦਯਾ ਸਕੂਲਜ਼ ਕੰਪਲੈਕਸ ਵਲੋਂ ‘ਬੈਸਟ ਪ੍ਰਿੰਸੀਪਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸਕੂਲ ਪ੍ਰਬੰਧਨ ਅਤੇ ਅਗਵਾਈ ’ਚ ਭੂਮਿਕਾ ਨੂੰ ਧਿਆਨ ’ਚ ਰੱਖਦਿਆਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਕੂਲ ਵੱਲੋਂ ਸਿੱਖਿਆ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖੇਤਰ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਇਹ ਸਨਮਾਨ ਪ੍ਰਿੰਸੀਪਲ ਦੀਆਂ ਸੇਵਾਵਾਂ ਦੀ ਮਾਨਤਾ ਹੈ। ਜਿਸ ਤੋਂ ਬਾਅਦ ਸਕੂਲ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਕਾਰਗੁਜ਼ਾਰੀ ਵਿੱਚ ਪ੍ਰਬੰਧਕੀ ਅਗਵਾਈ ਅਤੇ ਅਧਿਆਪਕਾਂ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਨੇ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਐਵਾਰਡ ਮਿਲਣ ’ਤੇ ਵਧਾਈ ਦਿੱਤੀ। ਇਸ ਤੋਂ ਬਾਅਦ ਸਨਮਾਨ ਪ੍ਰਾਪਤ ਕਰਨ ਉਪਰੰਤ ਪ੍ਰਿੰਸੀਪਲ ਮਨਦੀਪ ਛੰਨਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਪ੍ਰਾਪਤੀਆਂ ਕਿਸੇ ਇੱਕ ਵਿਅਕਤੀ ਦੇ ਯਤਨਾਂ ਦਾ ਨਤੀਜਾ ਨਹੀਂ ਹੁੰਦੀਆਂ, ਸਗੋਂ ਇਸ ਵਿੱਚ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਨ ਦੀ ਸਾਂਝੀ ਭੂਮਿਕਾ ਹੁੰਦੀ ਹੈ। ਉਨ੍ਹਾਂ ਨੇ ਫਾਲਕਨਜ਼ ਸਹੋਦਯਾ ਸਕੂਲਜ਼ ਕੰਪਲੈਕਸ ਦਾ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸੀ.ਈ.ਓ. ਭਾਵਨਾ ਪੌਲ ਨੇ ਵੀ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ।