ਅਧਿਆਪਕ ਦਿਵਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਸਮਾਗਮ
ਜਖੇਪਲ, 8 ਸਤੰਬਰ (ਮੇਜਰ ਸਿੰਘ ਸਿੱਧੂ) - ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਰੋਟਰੀ ਕਲੱਬ ਸੁਨਾਮ ਦੇ ਸਹਿਯੋਗ ਨਾਲ ਪ੍ਰਿੰਸੀਪਲ ਮਮਤਾ ਗੱਖੜ ਅਤੇ ਮੈਨੇਜਿੰਗ ਡਾਇਰੈਕਟਰ ਹਰੀਸ਼ ਗੱਖੜ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਟੇਟ ਐਵਾਰਡੀ ਅਧਿਆਪਕ ਸੁਰਿੰਦਰ ਸਿੰਘ ਭਰੂਰ ਅਤੇ ਸਵਰਨਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਵੱਖ-ਵੱਖ ਸੰਸਥਾਵਾਂ ਨਾਲ ਸੰਬੰਧਿਤ ਅਧਿਆਪਕ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ।
ਜਖੇਪਲ, 8 ਸਤੰਬਰ (ਮੇਜਰ ਸਿੰਘ ਸਿੱਧੂ) - ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਰੋਟਰੀ ਕਲੱਬ ਸੁਨਾਮ ਦੇ ਸਹਿਯੋਗ ਨਾਲ ਪ੍ਰਿੰਸੀਪਲ ਮਮਤਾ ਗੱਖੜ ਅਤੇ ਮੈਨੇਜਿੰਗ ਡਾਇਰੈਕਟਰ ਹਰੀਸ਼ ਗੱਖੜ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਟੇਟ ਐਵਾਰਡੀ ਅਧਿਆਪਕ ਸੁਰਿੰਦਰ ਸਿੰਘ ਭਰੂਰ ਅਤੇ ਸਵਰਨਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਵੱਖ-ਵੱਖ ਸੰਸਥਾਵਾਂ ਨਾਲ ਸੰਬੰਧਿਤ ਅਧਿਆਪਕ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਮੁੱਖ ਮਹਿਮਾਨ ਸੁਰਿੰਦਰ ਸਿੰਘ ਭਰੂਰ ਅਤੇ ਸਵਰਨਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਅਧਿਆਪਕਾਂ ਨੂੰ ਆਪਣੀ ਡਿਊਟੀ ਪ੍ਰਤੀ ਪੂਰੀ ਇਮਾਨਦਾਰੀ, ਸੁਹਿਰਦਤਾ ਅਤੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਤੋਂ ਪਹੁੰਚੇ ਮੈਡਮ ਇੰਦਰਾ ਸੰਧੇ, ਅਮਨਦੀਪ ਸਿੰਘ, ਆਸ਼ੂ ਅਰੋੜਾ, ਅਵਿਤਾਸ਼ ਕੁਮਾਰ, ਬੇਬੀ ਰਾਣੀ, ਪਰਮਿੰਦਰ ਸਿੰਘ, ਗੀਤੂ ਰਾਣੀ, ਹਰਦੀਪ ਸਿੰਘ, ਹਰਪ੍ਰੀਤ ਸਿੱਧੂ, ਜਯੋਤੀ ਰਾਣੀ, ਕ੍ਰਿਸ਼ਨ ਗੋਪਾਲ, ਮ ੀਨਾ ਰਾਣੀ, ਮਿਸ਼ਾਲ ਸਿੰਗਲਾ, ਨੀਲਮ ਗੋਇਲ, ਪਰਮਜੀਤ ਸਿੰਘ, ਪ੍ਰੋਮਿਲਾ ਗਰਗ, ਰਾਜਬੀਰ ਕੌਰ, ਰਮਾ ਸ਼ਰਮਾ, ਰਿਫੀ ਬਜਾਜ, ਰਿੰਕੂ ਚੋਪੜਾ, ਸੰਦੀਪ ਸਿੰਘ ਤੇ ਵੀਰਪਾਲ ਕੌਰ ਨੇ ਵੀ ਸਿੱਖਿਆ ਦੇ ਖੇਤਰ ਨਾਲ ਜੁੜੇ ਆਪਣੇ ਨਿੱਜੀ ਤਜ਼ਰਬੇ ਸਾਂਝੇ ਕੀਤੇ।