ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ
ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪਿਛਲੇ ਦਿਨੀ ਪੁਲਿਸ ਜਬਰ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਸ਼ੇਰੋਂ ਅਤੇ ਨਸ਼ਿਆਂ ਨੂੰ ਲੈਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੁੱਛਣ ਨੂੰ ਲੈ ਕੇ ਖੁਦਕਸ਼ੀ ਕਰ ਗਏ ਗੁਲਜਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਅਤੇ ਨਸ਼ਿਆਂ ਦੇ ਵਿਰੁੱਧ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋ ਅ ਦ ਵਾਰਿਸ ਪੰਜਾਬ ਦੇ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ, ਕਰਮਜੀਤ ਸਿੰਘ ਜਿਲ੍ਹਾ ਪ੍ਰਧਾਨ ਮੋਗਾ,ਰਛਪਾਲ ਸਿੰਘ ਆਦਿ ਨੇ ਕਿਹਾ ਕਿ ਅੱਜ ਪੰਜਾਬ ਵਿਚ ਹਰ ਗਲੀ ਮੁਹੱਲੇ ਵਿਚ ਨਸ਼ਾ ਰਿਉੜੀਆਂ ਵਾਂਗ ਵਿਕ ਰਿਹਾ ਹੈ ਪਰ ਸੂਬੇ ਦੀ ਮੌਜੂਦਾ ਆਪ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਿਤ ਹੋਈ ਹੈ ।
ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪਿਛਲੇ ਦਿਨੀ ਪੁਲਿਸ ਜਬਰ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਸ਼ੇਰੋਂ ਅਤੇ ਨਸ਼ਿਆਂ ਨੂੰ ਲੈਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੁੱਛਣ ਨੂੰ ਲੈ ਕੇ ਖੁਦਕਸ਼ੀ ਕਰ ਗਏ ਗੁਲਜਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਅਤੇ ਨਸ਼ਿਆਂ ਦੇ ਵਿਰੁੱਧ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋ ਅ ਦ ਵਾਰਿਸ ਪੰਜਾਬ ਦੇ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ, ਕਰਮਜੀਤ ਸਿੰਘ ਜਿਲ੍ਹਾ ਪ੍ਰਧਾਨ ਮੋਗਾ,ਰਛਪਾਲ ਸਿੰਘ ਆਦਿ ਨੇ ਕਿਹਾ ਕਿ ਅੱਜ ਪੰਜਾਬ ਵਿਚ ਹਰ ਗਲੀ ਮੁਹੱਲੇ ਵਿਚ ਨਸ਼ਾ ਰਿਉੜੀਆਂ ਵਾਂਗ ਵਿਕ ਰਿਹਾ ਹੈ ਪਰ ਸੂਬੇ ਦੀ ਮੌਜੂਦਾ ਆਪ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਿਤ ਹੋਈ ਹੈ । ਇਕ ਪਾਸੇ ਇਕ ਲੋਕ ਮਿਲਣੀ ਦੌਰਾਨ ਨਸ਼ਿਆਂ ਨੂੰ ਲੈ ਕੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਰੋਸ ਪ੍ਰਗਟ ਕਰਨ ਤੇ ਪੁਲਿਸ ਤਸ਼ੱਦਦ ਝੱਲਣਾ ਪਿਆ ਦੂਜੇ ਤੂਰ ਬੰਜਾਰਾ ਪਿੰਡ ਦੇ ਮਜਦੂਰ ਗੁਲਜਾਰ ਸਿੰਘ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੁੱਛਣ ਤੇ ਜਲੀਲ ਹੋਕੇ ਖੁਦਕਸ਼ੀ ਕਰਕੇ ਮਰਨ ਲਈ ਮਜਬੂਰ ਹੋਣਾ ਪਿਆ। ਉਕਤ ਆਗੂਆਂ ਨੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜਾਰ ਸਿੰਘ ਤੂਰਬੰਜਾਰਾ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਮਨੁੱਖੀ ਅਧਿਕਾਰਾਂ ਦਾ ਸ਼ਰੇਆਮ ਘਾਣ ਕੀਤਾ ਗਿਆ ਹੈ।ਇੱਥੋਂ ਤੱਕ ਕਿ ਗੁਲਜਾਰ ਸਿੰਘ ਤੂਰਬੰਜਾਰਾ ਦਾ ਧੱਕੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਹੈ ।ਅੰਤਿਮ ਸੰਸਕਾਰ ਸਮੇ ਨਾਂ ਹੀ ਪਰਿਵਾਰਕ ਮੈਂਬਰਾਂ ਨੂੰ ਗੁਲਜਾਰ ਸਿੰਘ ਦਾ ਮੂੰਹ ਵੇਖਣ ਦਿੱਤਾ ਗਿਆ ਅਤੇ ਨਾਂ ਹੀ ਅੰਤਿਮ ਰਸਮਾਂ ਕਰਨ ਦਿੱਤੀਆਂ ਗਈਆ ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਕ ਗਰੀਬ ਪਰਿਵਾਰ ਨੂੰ ਡਰਾਇਆ ਧਮਕਾਇਆ ਗਿਆ ਉੱਥੇ ਹੀ ਚੰਦ ਪੈਸਿਆਂ ਦਾ ਲਾਲਚ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਸ਼੍ਰੋ ਅ ਦ ਵਾਰਿਸ ਪੰਜਾਬ ਪੀੜ੍ਹਤ ਪਰਿਵਾਰਾਂ ਨਾਲ ਖੜ੍ਹਾ ਹੈ । ਇਸ ਮੌਕੇ ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਸਤਨਾਮ ਸਿੰਘ ਲੋਪੋ, ਰਣਜੋਧ ਸਿੰਘ, ਗੁਲਜਾਰ ਸਿੰਘ ਰੋਡੇ, ਗੁਰਪ੍ਰੀਤ ਸਿੰਘ ਰਾਜੇਆਣਾ, ਨੰਬਰਦਾਰ ਸੁਰਜੀਤ ਸਿੰਘ ਦੋਲਤਪੁਰ, ਸਤਨਾਮ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਬਾਠ ਅਤੇ ਗੁਰਜੰਟ ਸਿੰਘ ਰੋਡੇ ਆਦਿ ਮੌਜੂਦ ਸਨ।