ਚੰਡੀਗੜ੍ਹ ਮੋਰਚੇ ਤੋਂ ਪਿੰਡ ਪਹੁੰਚਣ ’ਤੇ ਕਿਸਾਨ ਆਗੂਆਂ ਦਾ ਪਿੰਡ ਵਾਸੀਆਂ ਵਲੋਂ ਸਵਾਗਤ
ਸ਼ੇਰਪੁਰ, 11 ਸਤੰਬਰ (ਦਰਸ਼ਨ ਸਿੰਘ ਖੇੜੀ)- ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਪਿੰਡ ਇਕਾਈ ਰਾਮ ਨੱਗਰ ਛੰਨਾਂ ਵਲੋਂ ਪੂਰੇ ਉਤਸ਼ਾਹ, ਜੋਸ਼ ਤੇ ਜਜ਼ਬੇ ਨਾਲ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਦੀ ਅਗਵਾਈ ਹੇਠ ਭਾਗ ਲਿਆ ਗਿਆ । ਪਿਛਲੇ ਇਕ ਹਫਤੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨੂੰ ਅਥਾਹ ਸਫਲਤਾ ਪ੍ਰਾਪਤ ਹੋਈ ਹੈ ਅਤੇ ਯੂਨੀਅਨ ਦੇ ਆਗੂਆਂ ਦਾ ਪਿੰਡ ਪਹੁੰਚਣ ’ਤੇ ਨਾਅਰੇਬਾਜ਼ੀ ਕਰਦੇ ਹੋਏ ਸਵਾਗਤ ਕੀਤਾ ਗਿਆ।
ਅਜੀਤ ਡੈਸਕ
12-09-2026