ਜਥੇਦਾਰ ਸਰੌਦ ਦੀ ਅਗਵਾਈ ਹੇਠ ਪੰਥਕ ਕਾਨਫਰੰਸ ਸੰਬੰਧੀ ਅਹਿਮ ਮੀਟਿੰਗ
ਵਿਸ਼ਾਲ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸ਼ੁਰੂ
ਕੁੱਪ ਕਲਾਂ, ਮਾਲੇਰਕੋਟਲਾ, 11 ਸਤੰਬਰ (ਸੁਖਜਿੰਦਰ ਸਿੰਘ ਝੱਲ, ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਪੰਥਕ ਕਾਨਫਰੰਸ ਸੰਬੰਧੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਥਕ ਅਕਾਲੀ ਲਹਿਰ ਦੇ ਹਲਕਾ ਪਾਇਲ ਤੋਂ ਇੰਚਾਰਜ ਅਤੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਦੱਸਿਆ ਕਿ 20 ਸਤੰਬਰ ਨੂੰ ਹਲਕਾ ਅਮਰਗੜ੍ਹ ’ਚ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਦੀ ਆਮਦ ਮੌਕੇ ਵੱਡਾ ਇਕੱਠ ਕੀਤਾ ਜਾਵੇਗਾ। ਜਿੱਥੇ ਪੰਥਕ ਵਿਚਾਰਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਅਹਿਮ ਚਰਚਾ ਕੀਤੀ ਜਾਵੇਗੀ।
ਕੁੱਪ ਕਲਾਂ, ਮਾਲੇਰਕੋਟਲਾ, 11 ਸਤੰਬਰ (ਸੁਖਜਿੰਦਰ ਸਿੰਘ ਝੱਲ, ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਪੰਥਕ ਕਾਨਫਰੰਸ ਸੰਬੰਧੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਥਕ ਅਕਾਲੀ ਲਹਿਰ ਦੇ ਹਲਕਾ ਪਾਇਲ ਤੋਂ ਇੰਚਾਰਜ ਅਤੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਦੱਸਿਆ ਕਿ 20 ਸਤੰਬਰ ਨੂੰ ਹਲਕਾ ਅਮਰਗੜ੍ਹ ’ਚ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਦੀ ਆਮਦ ਮੌਕੇ ਵੱਡਾ ਇਕੱਠ ਕੀਤਾ ਜਾਵੇਗਾ। ਜਿੱਥੇ ਪੰਥਕ ਵਿਚਾਰਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਅਹਿਮ ਚਰਚਾ ਕੀਤੀ ਜਾਵੇਗੀ। ਜਥੇਦਾਰ ਸਰੌਦ ਨੇ ਆਖਿਆ ਕਿ 20 ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਪਿੰਡ ਬੁਰਜ ਬਘੇਲ ਸਿੰਘ ਵਾਲਾ ਨੇੜੇ ਅਮਰਗੜ੍ਹ ਵਿਖੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਮੌਕੇ ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ, ਹਰਦੇਵ ਸਿੰਘ ਦਰੋਗੇਵਾਲ ਸੂਬਾ ਸਕੱਤਰ ਇੰਡੀਅਨ ਫਾਰਮਰ ਐਸੋਸੀਏਸ਼ਨ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਂਦਾ, ਪ੍ਰਧਾਨ ਦਲਵਾਰਾ ਸਿੰਘ ਚਹਿਲ, ਪੀ.ਏ. ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਚੇਅਰਮੈਨ ਡਾ. ਪਰਮਜੀਤ ਸਿੰਘ ਗੁਆਰਾ, ਸਾਬਕਾ ਸਰਪੰਚ ਕੁਲਜਿੰਦਰ ਸਿੰਘ ਬੁੰਗਾ, ਸਰਪੰਚ ਚਮਕੌਰ ਸਿੰਘ ਭੈਣੀ, ਜਥੇਦਾਰ ਸੇਰ ਸਿੰਘ ਭੋਗੀਵਾਲ, ਡਾ. ਜੀਵਨ ਸਿੰਘ ਚੁੰਘਾ, ਪ੍ਰਧਾਨ ਭੋਲਾ ਸਿੰਘ ਭੋਗੀਵਾਲ, ਮਨਦੀਪ ਸਿੰਘ ਚੰਦੂਰਾਈਆਂ, ਚਰਨਜੀਤ ਸਿੰਘ ਖਿੱਲੀ, ਸਰਪੰਚ ਬਹਾਦਰ ਸਿੰਘ ਚੁਹਾਣੇ, ਜਗਵੰਤ ਸਿੰਘ ਜੱਗੀ ਸਾਬਕਾ ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ, ਚਤਰ ਸਿੰਘ ਦੁੱਲਮਾ, ਸਰਪੰਚ ਜਗਤਾਰ ਸਿੰਘ ਰੋਹਣੋ, ਕੁਲਵੰਤ ਸਿੰਘ ਬੱਗਾ ਜੈਨਪੁਰ , ਲਖਵਿੰਦਰ ਸਿੰਘ ਬਨਭੋਰਾ, ਜਸਵੰਤ ਸਿੰਘ ਦਰੋਗੇਵਾਲ, ਬਾਬਾ ਗੁਰਜੰਟ ਸਿੰਘ ਐਹਨੋ ਆਦਿ ਹਾਜ਼ਰ ਸਨ।