12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ - ਗੁਰਦਿਆਲ ਸਿੰਘ ਕਾਂਝਲਾ

ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਧੂਰੀ ਦੇ ਮੁੱਖ ਬੁਲਾਰੇ ਗੁਰਦਿਆਲ ਸਿੰਘ ਕਾਂਝਲਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਬਿਆਨਬਾਜ਼ੀ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਗੁਰਦਿਆਲ ਸਿੰਘ ਕਾਂਝਲਾ 12-09-2026
ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਧੂਰੀ ਦੇ ਮੁੱਖ ਬੁਲਾਰੇ ਗੁਰਦਿਆਲ ਸਿੰਘ ਕਾਂਝਲਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਬਿਆਨਬਾਜ਼ੀ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਗੁਰਦਿਆਲ ਸਿੰਘ ਕਾਂਝਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਬੁਨਿਆਦੀ ਸਹੂਲਤਾਂ, ਰੁਜ਼ਗਾਰ, ਕਿਸਾਨੀ, ਵਪਾਰ ਅਤੇ ਹੋਰ ਲੋਕਲ ਸਮੱਸਿਆਵਾਂ ਨੂੰ ਲੈ ਕੇ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਵੱਲ ਗੰਭੀਰਤਾ ਨਾਲ ਧਿਆਨ ਦੇ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਜੇਕਰ ਸਰਕਾਰ ਸਿਆਸੀ ਪ੍ਰਚਾਰ ਤੱਕ ਹੀ ਸੀਮਤ ਰਹੇਗੀ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ। ਅਕਾਲੀ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਪਾਰਟੀ ਵੱਲੋਂ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ ਅਗਲੀ ਖ਼ਬਰ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਸੂਬਾ ਸਰਕਾਰ ਦੇ ਦਾਅਵੇ ਖੋਖਲੇ - ਭਾਜਪਾ ਆਗੂ ਦੁੱਗਲ, ਜੱਸੀ ਪੰਜਾਬ ਵਿੱਚ ਨਸ਼ਿਆਂ ਦੇ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।