13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਬਾਅਦ ਦੁਪਹਿਰ ਚੱਠੇ ਨਨਹੇੜਾ-ਛਾਹੜ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਬਜੁਰਗ ਦੀ ਮੌਤ, ਜਦੋਂ ਕਿ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ । ਜਾਣਾਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪਿੰਡ ਦੇ ਇਕ ਹੋਰ ਵਿਅਕਤੀ ਨਾਲ ਮੋਟਰਸਾਈਕਲ ’ਤੇ ਦਵਾਈ ਲੈਣ ਜਾ ਰਹੇ ਸਨ ।

ਮ੍ਰਿਤਕ ਭੋਲਾ ਦਾਸ ਦੀ ਫਾਈਲ ਫੋਟੋ। 13-09-2026
ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਬਾਅਦ ਦੁਪਹਿਰ ਚੱਠੇ ਨਨਹੇੜਾ-ਛਾਹੜ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਬਜੁਰਗ ਦੀ ਮੌਤ, ਜਦੋਂ ਕਿ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ । ਜਾਣਾਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪਿੰਡ ਦੇ ਇਕ ਹੋਰ ਵਿਅਕਤੀ ਨਾਲ ਮੋਟਰਸਾਈਕਲ ’ਤੇ ਦਵਾਈ ਲੈਣ ਜਾ ਰਹੇ ਸਨ ।ਅੱਜ ਬਾਅਦ ਦੁਪਹਿਰ ਕਰੀਬ ਸਵਾ ਕੁ ਤਿੰਨ ਵਜੇ ਚੱਠੇ ਨਨਹੇੜਾ-ਛਾਹੜ ਰੋਡ ’ਤੇ ਪਿੰਡ ਛਾਹੜ ਦੇ ਸ਼ੈਲਰ ਨੇੜੇ ਅੱਗਿਉਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ।ਇਲਾਜ ਲਈ ਦੋਵਾਂ ਨੂੰ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਹਾਲਤ ਨਾਜ਼ੁਕ ਵੇਖਦੇ ਹੋਏ ਮੇਰੇ ਪਿਤਾ ਭੋਲਾ ਦਾਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਵਿਚ ਭੇਜ ਦਿੱਤਾ ਗਿਆ। ਜਿੱਥੇ ਮੇਰੇ ਪਿਤਾ ਭੋਲਾ ਦਾਸ (75) ਪੁੱਤਰ ਮੰਗਲ ਦਾਸ ਵਾਸੀ ਪਿੰਡ ਛਾਹੜ ਦੀ ਪਹੁੰਚਦਿਆਂ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖਮੀ ਪਾਲਾ ਸਿੰਘ ਨੂੰ ਡਾਕਟਰਾਂ ਵਲੋਂ ਇਲਾਜ ਲਈ ਡੀ ਐਮ ਸੀ ਹਸਪਤਾਲ ਲੁਧਿਆਣਾ ਭੇਜ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਖੁਸ਼ਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੁਦੱਈਆਂ ਦੇ ਬਿਆਨਾਂ ਅਨੁਸਾਰ ਜੋ ਵੀ ਗੱਲ ਸਾਹਮਣੇ ਆਵੇਗੀ। ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ’ਤੇ ਕਿਸਾਨਾਂ ਵਲੋਂ ਮਾਲੇਰਕੋਟਲਾ-ਪਟਿਆਲਾ ਹਾਈਵੇ ਜਾਮ ਅਗਲੀ ਖ਼ਬਰ ਕਿਸਾਨਾਂ ਨੂੰ ਘਰੇਲੂ ਤੇ ਖੇਤੀਬਾੜੀ ਲਈ ਨਹੀਂ ਮਿਲ ਰਹੀ ਪੂਰੀ ਬਿਜਲੀ-ਰਣ ਸਿੰਘ ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।