14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੰਤ ਨਿਰੰਕਾਰੀ ਮਿਸ਼ਨ ਵਲੋਂ ਮਾਨਵਤਾ ਦੀ ਸੇਵਾ ਲਈ ਖੂਨਦਾਨ ਕੈਂਪ

ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ) – ਮਾਨਵਤਾ ਦੀ ਭਲਾਈ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸੰਤ ਨਿਰੰਕਾਰੀ ਸਤਸੰਗ ਭਵਨ, ਖਨੌਰੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਕੁੱਲ 101 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਅਜੀਤ ਡੈਸਕ 14-09-2026
ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ) – ਮਾਨਵਤਾ ਦੀ ਭਲਾਈ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸੰਤ ਨਿਰੰਕਾਰੀ ਸਤਸੰਗ ਭਵਨ, ਖਨੌਰੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਕੁੱਲ 101 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸੰਤ ਨਿਰੰਕਾਰੀ ਮੰਡਲ ਸੰਗਰੂਰ ਜ਼ੋਨ ਦੇ ਜ਼ੋਨਲ ਇੰਚਾਰਜ ਡਾ. ਵੀਰ ਚੰਦ ਲੂਥਰਾ ਅਤੇ ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾ ਦਲ ਦੇ ਖੇਤਰੀ ਸੰਚਾਲਕ ਸ੍ਰੀ ਰਾਜ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਡਾ. ਵੀ. ਸੀ. ਲੂਥਰਾ ਨੇ ਕਿਹਾ ਕਿ ਬਾਬਾ ਹਰਦੇਵ ਸਿੰਘ ਦਾ ਸੰਦੇਸ਼ ਸੀ ਕਿ ਖੂਨ ਨਾਲੀਆਂ ’ਚ ਨਹੀਂ, ਨਾੜੀਆਂ ਵਿੱਚ ਵਹਿਣਾ ਚਾਹੀਦਾ। ਇਸੇ ਸੰਦੇਸ਼ ਨੂੰ ਅਮਲੀ ਰੂਪ ਦਿੰਦਿਆਂ ਮਾਤਾ ਸੁਦੀਕਸ਼ਾ ਦੀ ਪ੍ਰੇਰਨਾ ਸਦਕਾ ਸੰਤ ਨਿਰੰਕਾਰੀ ਮਿਸ਼ਨ ਵਲੋਂ ਦੇਸ਼-ਵਿਦੇਸ਼ ਵਿੱਚ ਲਗਾਤਾਰ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਸੇਵਾ ਦਲ ਦੇ ਖੇਤਰੀ ਸੰਚਾਲਕ ਸ੍ਰੀ ਰਾਜ ਸਿੰਘ ਨੇ ਕਿਹਾ ਕਿ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ ਲੱਖਾਂ ਵਲੰਟੀਅਰਾਂ ਵੱਲੋਂ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਇਆ ਜਾ ਰਿਹਾ ਹੈ। ਖਨੌਰੀ ਬ੍ਰਾਂਚ ਦੇ ਮੁਖੀ ਲਛਮਣ ਦਾਸ ਨੇ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਸਾਰੇ ਸ਼ਰਧਾਲੂਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਲਹਿਰਾਗਾਗਾ ਬ੍ਰਾਂਚ ਦੇ ਸੰਯੋਜਕ ਸ੍ਰੀ ਸੋਹਨ ਲਾਲ, ਸੰਗਰੂਰ ਬ੍ਰਾਂਚ ਦੇ ਸੰਯੋਜਕ ਡਾ. ਕੇ. ਸੀ. ਗੋਇਲ, ਦਿੜ੍ਹਬਾ ਬ੍ਰਾਂਚ ਦੇ ਮੁਖੀ ਸ੍ਰੀ ਹਰਜੀਤ ਗੋਇਲ, ਸੰਗਤੀਵਾਲਾ ਬ੍ਰਾਂਚ ਦੇ ਮੁਖੀ ਸ੍ਰੀ ਮਨਜੀਤ ਸਿੰਘ ਅਤੇ ਲੇਹਲ ਕਲਾਂ ਬ੍ਰਾਂਚ ਦੇ ਮੁਖੀ ਸ੍ਰੀ ਮਲਕੀਤ ਸਿੰਘ ਸਮੇਤ ਹੋਰ ਪਤਵੰਤੇ ਅਤੇ ਸੇਵਾਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਤਹਿਤ ਸਟੇਟ ਬੈਂਕ ਆਫ ਇੰਡੀਆ ਨੇ ਫਲਦਾਰ ਬੂਟੇ ਲਗਾਏ ਅਗਲੀ ਖ਼ਬਰ ਕੌਮੀ ਲੋਕ ਅਦਾਲਤ ’ਚ 29,189 ਕੇਸਾਂ ਦਾ ਨਿਪਟਾਰਾ ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।