15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਾਬਾਲਿਗਾ ਨਾਲ ਛੇੜਛਾੜ, ਦੋਸ਼ੀ ਗ੍ਰਿਫਤਾਰ, ਭੇਜਿਆ ਜੇਲ੍ਹ

ਲਹਿਰਾਗਾਗਾ, 14 ਸਤੰਬਰ (ਅਸ਼ੋਕ ਗਰਗ) - ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਗਰੇਵਾਲ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਡੀ. ਐਸ.

ਅਜੀਤ ਡੈਸਕ 15-09-2026
ਲਹਿਰਾਗਾਗਾ, 14 ਸਤੰਬਰ (ਅਸ਼ੋਕ ਗਰਗ) - ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਗਰੇਵਾਲ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਡੀ.ਐਸ.ਪੀ ਪਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਸਦਰ ਦੇ ਇੰਚਾਰਜ ਜਸਕਰਨ ਸਿੰਘ ਵਲੋਂ ਇੱਕ 12 ਸਾਲਾ ਲੜਕੀ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਨੂੰ ਪੀੜਤਾ ਦੇ ਪਿਤਾ ਦੇ ਬਿਆਨਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਗ੍ਰਿਫਤਾਰ ਕਰਕੇ ਜੇਲ੍ਹ ਬੰਦ ਕਰਵਾਇਆ ਗਿਆ। ਥਾਣਾ ਮੁਖੀ ਨੇ ਇੱਕ ਹੋਰ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਜਲੂਰ ਦੇ ਗੁਰਸੇਵਕ ਸਿੰਘ ਨੇ ਆਪਣੇ ਭਰਾ ਗੁਰਪ੍ਰੀਤ ਨੂੰ ਫੋਨ ਕਰਕੇ ਦੱਸਿਆ ਕਿ ਪ੍ਰਤਾਪ ਸਿੰਘ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਹੈ ਜਿਸ ਦੇ ਚਲਦੇ ਗੁਰਸੇਵਕ ਸਿੰਘ ਨੇ ਸਪਰੇਅ ਪੀ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ, ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਕਿਸਾਨਾਂ ਨੇ ਪੱਕੇ ਮੋਰਚੇ ਦੌਰਾਨ ਬੰਦ ਕੀਤੇ ਪ੍ਰਬੰਧਕੀ ਕੰਪਲੈਕਸ ਦੇ ਤਿੰਨੇ ਮੁੱਖ ਗੇਟ ਅਗਲੀ ਖ਼ਬਰ ਬਿਜਲੀ ਮੀਟਰਾਂ ਦੇ ਬਕਸਿਆਂ ਦੀ ਹਾਲਤ ਖ਼ਸਤਾ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।