15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਰਹੂਮ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਅਕਾਲੀ ਦਲ (ਬ) ਵਲੋਂ 2 ਲੱਖ ਦੀ ਸਹਾਇਤਾ ਰਾਸ਼ੀ ਭੇਟ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਡਟ ਕੇ ਸਾਥ ਦੇਣ ਦਾ ਭਰੋਸਾ

ਸੁਨਾਮ ਊਧਮ ਸਿੰਘ ਵਾਲਾ 14 ਸਤੰਬਰ (ਰੁਪਿੰਦਰ ਸਿੰਘ ਸੱਗੂ)- ਪਿਛਲੇ ਦਿਨੀਂ ਨਸ਼ਿਆਂ ਸੰਬੰਧੀ ਸਵਾਲ ਪੁੱਛਣ ਦੇ ਮਾਮਲੇ ’ਚ ਕਥਿਤ ਤੌਰ ’ਤੇ ਹੋਈ ਬੇਰਹਿਮੀ ਤੋਂ ਬਾਅਦ ਆਤਮਹੱਤਿਆ ਕਰ ਚੁੱਕੇ ਮਰਹੂਮ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2 ਲੱਖ ਰੁਪਏ ਦੀ ਸਹਾਇਤਾ ਭੇਜੀ ਗਈ । ਇਹ ਰਕਮ ਵਿਨਰਜੀਤ ਸਿੰਘ ਖਡਿਆਲ ਹਲਕਾ ਇੰਚਾਰਜ ਸੁਨਾਮ ਅਤੇ ਗੁਲਜਾਰ ਸਿੰਘ ਮੂਨਕ ਹਲਕਾ ਇੰਚਾਰਜ ਦਿੜਬਾ ਨੇ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਵਲੋਂ ਮਰਹੂਮ ਦੇ ਪਰਿਵਾਰ ਨੂੰ ਸੌਂਪੀ ਗਈ।

ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ। 15-09-2026
ਸੁਨਾਮ ਊਧਮ ਸਿੰਘ ਵਾਲਾ 14 ਸਤੰਬਰ (ਰੁਪਿੰਦਰ ਸਿੰਘ ਸੱਗੂ)- ਪਿਛਲੇ ਦਿਨੀਂ ਨਸ਼ਿਆਂ ਸੰਬੰਧੀ ਸਵਾਲ ਪੁੱਛਣ ਦੇ ਮਾਮਲੇ ’ਚ ਕਥਿਤ ਤੌਰ ’ਤੇ ਹੋਈ ਬੇਰਹਿਮੀ ਤੋਂ ਬਾਅਦ ਆਤਮਹੱਤਿਆ ਕਰ ਚੁੱਕੇ ਮਰਹੂਮ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2 ਲੱਖ ਰੁਪਏ ਦੀ ਸਹਾਇਤਾ ਭੇਜੀ ਗਈ । ਇਹ ਰਕਮ ਵਿਨਰਜੀਤ ਸਿੰਘ ਖਡਿਆਲ ਹਲਕਾ ਇੰਚਾਰਜ ਸੁਨਾਮ ਅਤੇ ਗੁਲਜਾਰ ਸਿੰਘ ਮੂਨਕ ਹਲਕਾ ਇੰਚਾਰਜ ਦਿੜਬਾ ਨੇ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਵਲੋਂ ਮਰਹੂਮ ਦੇ ਪਰਿਵਾਰ ਨੂੰ ਸੌਂਪੀ ਗਈ। ਇਸ ਮੌਕੇ ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਵੱਲੋਂ ਨਸ਼ਿਆਂ ਸਬੰਧੀ ਸਵਾਲ ਪੁੱਛਣਾ ਕੋਈ ਜੁਰਮ ਨਹੀਂ ਹੈ। ਜੇਕਰ ਕਿਸੇ ਵਿਅਕਤੀ ਨਾਲ ਸਵਾਲ ਪੁੱਛਣ ਕਾਰਨ ਬੇਰਹਿਮੀ ਕੀਤੀ ਗਈ ਹੈ ਤਾਂ ਇਹ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦਾ ਘੋਰ ਅਪਮਾਨ ਹੈ। ਖਡਿਆਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜਦੋਂ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਚੁੱਕਣ ਵਾਲੇ ਲੋਕਾਂ ਨੂੰ ਕਥਿਤ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸਰਕਾਰ ਅਤੇ ਪ੍ਰਸ਼ਾਸਨ ਚੁੱਪ ਧਾਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਹਾਕੀ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ ’ਚ ਜਸਵਿੰਦਰ ਲਾਲੀ ਬਣੇ ਸੰਯੁਕਤ ਸਕੱਤਰ ਅਗਲੀ ਖ਼ਬਰ 94 ਕਿੱਲੋ ਵਰਗ ’ਚ ਗੁਰਰਤਨ ਸਿਬੀਆ ਨੇ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।