17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹਲਕਾ ਅਮਰਗੜ੍ਹ ਦੇ ਅੰਦਰ ਸੁਖਬੀਰ ਦੀ ਆਮਦ ਨੂੰ ਲੈ ਕੇ ਜੱਸੀ ਮੰਨਵੀਂ ਨੇ ਤਿਆਰੀਆਂ ਵਿੱਢੀਆਂ

ਸੁਨਾਮ ਉਧਮ ਸਿੰਘ ਵਾਲਾ, 16 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਅੱਜ ਸੁਨਾਮ ਤੋਂ ਭਗਵਾਨਪੁਰਾ ਸੜਕ ’ਤੇ ਮੁੜਨ ਤੋਂ ਪਹਿਲਾਂ ਹੀ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ’ਤੇ ਲੁੱਟ ਖੋਹ ਦੀ ਨੀਅਤ ਨਾਲ ਕੀਤੇ ਗਏ ਤੇਜਧਾਰ ਹਥਿਆਰਾਂ ਨਾਲ ਹਮਲੇ ਕਾਰਨ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ , ਉੱਥੇ ਹੀ ਇਸ ਘਟਨਾ ਨੂੰ ਲੈ ਕੇ ਇਲਾਕੇ ’ਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵਲੋਂ ਮੌਜੂਦਾ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਸੁਨਾਮ ਸ਼ਹਿਰ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਲੁੱਟ ਖੋਹ ਦੀ ਵਾਰਦਾਤ ਦੌਰਾਨ ਨੌਜਵਾਨ ਨੂੰ ਤੇਜ ਹਥਿਆਰਾਂ ਨਾਲ ਕੀਤਾ ਜ਼ਖਮੀ 17-09-2026
ਸੁਨਾਮ ਉਧਮ ਸਿੰਘ ਵਾਲਾ, 16 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਅੱਜ ਸੁਨਾਮ ਤੋਂ ਭਗਵਾਨਪੁਰਾ ਸੜਕ ’ਤੇ ਮੁੜਨ ਤੋਂ ਪਹਿਲਾਂ ਹੀ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ’ਤੇ ਲੁੱਟ ਖੋਹ ਦੀ ਨੀਅਤ ਨਾਲ ਕੀਤੇ ਗਏ ਤੇਜਧਾਰ ਹਥਿਆਰਾਂ ਨਾਲ ਹਮਲੇ ਕਾਰਨ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ , ਉੱਥੇ ਹੀ ਇਸ ਘਟਨਾ ਨੂੰ ਲੈ ਕੇ ਇਲਾਕੇ ’ਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵਲੋਂ ਮੌਜੂਦਾ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਸੁਨਾਮ ਸ਼ਹਿਰ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਸੁਨਾਮ ਸਿਵਲ ਹਸਪਤਾਲ ਦੇ ਵਿੱਚ ਪੁੱਜੇ ਵਿਨਰਜੀਤ ਗੋਲਡੀ ਨੇ ਦੱਸਿਆ ਕਿ ਸ਼ੇਰੋ ਭਗਵਾਨਪੁਰਾ ਰੋਡ ਮੁੜਨ ਤੋਂ ਪਹਿਲਾਂ ਹੀ ਕੁਝ ਨੌਜਵਾਨਾਂ ਵਲੋਂ ਇੱਕ ਨੌਜਵਾਨ ਨੂੰ ਬੁਰੀ ਤਰ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਨੂੰ ਲੈ ਕੇ ਉਸ ਨੂੰ ਹਸਪਤਾਲ ਦੇ ’ਚ ਦਾਖਲ ਕਰਵਾਇਆ ਗਿਆ ਹੈ। ਇਸ ਸਮੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪੁੱਜੇ ਸਤਨਾਮ ਸਿੰਘ ਰੱਤੋਕੇ ਨੇ ਇਸ ਤਰ੍ਹਾਂ ਦਾ ਮਾਹੌਲ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਦੱਸਦਿਆਂ ਕਿਹਾ ਕਿ ਅੱਜ ਹਰ ਕੋਈ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਜਦੋਂ ਇਸ ਸਬੰਧੀ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ.ਐਚ. ਓ. ਇੰਸਪੈਕਟਰ ਬਲਵੰਤ ਸਿੰਘ ਬਲਵੰਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਸਬੰਧ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰ ’ਚ ਪਤੀ-ਪਤਨੀ ਛਾਏ, ਜਿੱਤੇ ਸੋਨੇ ਤਗਮੇ ਅਗਲੀ ਖ਼ਬਰ ਸਾਬਕਾ ਸਰਪੰਚ ਚਰਨਜੀਤ ਸਿੰਘ ਖ਼ਾਲਸਾ ਨੂੰ ਸਦਮਾ, ਪਤਨੀ ਜਸਪਾਲ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।