17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਾਟਰ ਵਰਕਸ ’ਚ ਅਣਪਛਾਤੇ ਵਿਅਕਤੀਆਂ ਵਲੋਂ ਦਰੱਖਤਾਂ ਦੀ ਕਟਾਈ ਦੀ ਖੰਡੇਬਾਦ ਵਲੋਂ ਨਿੰਦਾ

ਮੂਣਕ, 16 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ) - ਮੂਣਕ ਦੇ ਵਾਟਰ ਵਰਕਸ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਦਰੱਖਤਾਂ ਦੀ ਕਟਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ (ਬਾਦਲ) ਦੇ ਹਲਕਾ ਲਹਿਰਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਬੀ. ਸੀ.

ਅਜੀਤ ਡੈਸਕ 17-09-2026
ਮੂਣਕ, 16 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ) - ਮੂਣਕ ਦੇ ਵਾਟਰ ਵਰਕਸ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਦਰੱਖਤਾਂ ਦੀ ਕਟਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ (ਬਾਦਲ) ਦੇ ਹਲਕਾ ਲਹਿਰਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕੜੈਲ , ਸਰਕਲ ਪ੍ਰਧਾਨ ਜਥੇਦਾਰ ਜੁਗਰਾਜ ਸਿੰਘ ਭੁਟਾਲ ਖੁਰਦ ਨੂੰ ਨਾਲ ਲੈ ਕੇ ਵਾਟਰ ਵਰਕਸ ਦਾ ਦੌਰਾ ਕੀਤਾ। ਇਸ ਮੌਕੇ ਗਗਨਦੀਪ ਸਿੰਘ ਖੰਡੇਬਾਦ ਨੇ ਵਾਟਰ ਵਰਕਸ ਵਿਚ ਦਰੱਖਤਾਂ ਦੀ ਹੋਈ ਕਟਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦਰੱਖਤ ਵਾਤਾਵਰਣ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹਨ ਅਤੇ ਸਰਕਾਰੀ ਥਾਂ ’ਤੇ ਇਸ ਤਰ੍ਹਾਂ ਦਰੱਖਤਾਂ ਦੀ ਕਟਾਈ ਕਰਨਾ ਗੰਭੀਰ ਮਾਮਲਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦਰੱਖਤਾਂ ਦੀ ਕਟਾਈ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ। ਉਹਨਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਅਤੇ ਦਰੱਖਤ ਪ੍ਰੇਮੀ ਇਸ ਮਾਮਲੇ ਨੂੰ ਲੈ ਕੇ ਕੋਈ ਸੰਘਰਸ਼ ਕਰਨ ਦਾ ਫੈਸਲਾ ਕਰਦੇ ਹਨ ਤਾਂ ਅਕਾਲੀ ਦਲ (ਬਾਦਲ) ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦਰੱਖਤਾਂ ਦੀ ਕਟਾਈ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ। ਇਸ ਸਮੇ ਉਹਨਾ ਨਾਲ ਐਮ.ਸੀ. ਮੁਖਤਿਆਰ ਸਿੰਘ, ਬਲਜੀਤ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ’ਚ ਵਾਹਨਾਂ ’ਤੇ ਲੱਗੇ ਪ੍ਰੈਸ਼ਰ ਹਾਰਨਾਂ ਕਾਰਨ ਰਾਹਗੀਰ ਪ੍ਰੇਸ਼ਾਨ ਕਈ ਸਕੂਲੀ ਬੱਸਾਂ ’ਤੇ ਵੀ ਲੱਗੇ... ਅਗਲੀ ਖ਼ਬਰ ਰੋਟਰੀ ਕਲੱਬ ਨੇ ਰਾਸ਼ਟਰੀ ਇੰਜੀਨੀਅਰਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।