18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਝਾੜੋਂ ’ਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਤੇ ਗੁੰਡਾਗਰਦੀ ਚਿੰਤਾਜਨਕ- ਦਾਮਨ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਨੇੜਲੇ ਪਿੰਡ ਝਾੜੋਂ ਵਿਖੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਗੁੰਡਾਗਰਦੀ ਦੇ ਖ਼ਿਲਾਫ਼ ਪਿੰਡ ਵਾਸੀਆਂ ਨੂੰ ਵਿਸਵਾਸ਼ ਦਿਵਾਉਂਦਿਆਂ ਦਾਮਨ ਬਾਜਵਾ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਦਾਮਨ ਬਾਜਵਾ ਨੇ ਕਿਹਾ ਕਿ ਪਿੰਡ ਝਾੜੋਂ ’ਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਇਸ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨਾਲ ਕਥਿਤ ਕੁੱਟਮਾਰ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ।

ਅਜੀਤ ਡੈਸਕ 18-09-2026
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਨੇੜਲੇ ਪਿੰਡ ਝਾੜੋਂ ਵਿਖੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਗੁੰਡਾਗਰਦੀ ਦੇ ਖ਼ਿਲਾਫ਼ ਪਿੰਡ ਵਾਸੀਆਂ ਨੂੰ ਵਿਸਵਾਸ਼ ਦਿਵਾਉਂਦਿਆਂ ਦਾਮਨ ਬਾਜਵਾ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਦਾਮਨ ਬਾਜਵਾ ਨੇ ਕਿਹਾ ਕਿ ਪਿੰਡ ਝਾੜੋਂ ’ਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਇਸ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨਾਲ ਕਥਿਤ ਕੁੱਟਮਾਰ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਮੌਜੂਦਾ ਸਰਪੰਚ ਰਾਜੂ ਸਿੰਘ ਅਤੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਦੀ ਵਿਕਰੀ ਰੋਕਣ ਲਈ ਆਵਾਜ਼ ਚੁੱਕਣਾ ਸਮਾਜ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਅਸੀਂ ਪਿੰਡ ਝਾੜੋਂ ਦੇ ਨਸ਼ਿਆਂ ਖ਼ਿਲਾਫ਼ ਇਸ ਸੰਘਰਸ਼ ਵਿੱਚ ਪੂਰੀ ਤਰ੍ਹਾਂ ਨਾਲ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਾਂ। ਪਿੰਡ ਵਲੋਂ ਸਮੂਹਿਕ ਤੌਰ ’ਤੇ ਲਿਆ ਗਿਆ ਹਰ ਫੈਸਲਾ ਸਾਨੂੰ ਮਨਜ਼ੂਰ ਹੈ ਅਤੇ ਅਸੀਂ ਡੱਟ ਕੇ ਪਿੰਡ ਵਾਸੀਆਂ ਦਾ ਸਾਥ ਦੇਵਾਂਗੇ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਵਿਕਰੀ ਅਤੇ ਗੁੰਡਾਗਰਦੀ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਐਸ.ਯੂ.ਐਸ. ਕਾਲਜ ਮਹਿਲਾਂ ਵਿਖੇ ਓਜ਼ੋਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।