18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕਿਸਾਨਾਂ ਨੇ 19 ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀਆਂ ਤਿਆਰੀਆਂ ਵਜੋਂ ਕੀਤੀ ਮੀਟਿੰਗ

ਭਵਾਨੀਗੜ੍ਹ, 17 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਕਰਮਜੀਤ ਸਿੰਘ ਬਲਾਕ ਕਨਵੀਨਰ ਦੀ ਅਗਵਾਈ ਵਿੱਚ ਹੋਈ, ਜਿਸ ’ਚ ਦਰਬਾਰਾ ਸਿੰਘ ਨਾਗਰਾ ਅਤੇ ਗੁਰਬਖਸੀਸ਼ ਸਿੰਘ ਬਾਲਦ ਜ਼ਿਲਾ ਕਨਵੀਨਰ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਪਰਾਲੀ ਸੰਭਾਲਣ ਦੇ ਯੋਗ ਪ੍ਰਬੰਧ ਕਰਨ , ਝੋਨੇ ਦੀ ਖਰੀਦ ਦੇ ਸਹੀ ਪ੍ਰਬੰਧ ਕਰਨ, ਕਣਕ ਲਈ ਯੂਰੀਆ ਖਾਦ ਦੇ ਹੁਣੇ ਤੋਂ ਪ੍ਰਬੰਧ ਕਰਨ ਦੀ ਮੰਗ ਕਰਦਿਆਂ 19 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਪਹੁੰਚਣ ਦਾ ਸੱਦਾ ਦਿੱਤਾ ।

ਅਜੀਤ ਡੈਸਕ 18-09-2026
ਭਵਾਨੀਗੜ੍ਹ, 17 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਕਰਮਜੀਤ ਸਿੰਘ ਬਲਾਕ ਕਨਵੀਨਰ ਦੀ ਅਗਵਾਈ ਵਿੱਚ ਹੋਈ, ਜਿਸ ’ਚ ਦਰਬਾਰਾ ਸਿੰਘ ਨਾਗਰਾ ਅਤੇ ਗੁਰਬਖਸੀਸ਼ ਸਿੰਘ ਬਾਲਦ ਜ਼ਿਲਾ ਕਨਵੀਨਰ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਪਰਾਲੀ ਸੰਭਾਲਣ ਦੇ ਯੋਗ ਪ੍ਰਬੰਧ ਕਰਨ , ਝੋਨੇ ਦੀ ਖਰੀਦ ਦੇ ਸਹੀ ਪ੍ਰਬੰਧ ਕਰਨ, ਕਣਕ ਲਈ ਯੂਰੀਆ ਖਾਦ ਦੇ ਹੁਣੇ ਤੋਂ ਪ੍ਰਬੰਧ ਕਰਨ ਦੀ ਮੰਗ ਕਰਦਿਆਂ 19 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਪਹੁੰਚਣ ਦਾ ਸੱਦਾ ਦਿੱਤਾ । ਇਸ ਮੌਕੇ ਤਰਸੇਮ ਸਿੰਘ ਅਕਬਰਪੁਰ, ਮਨਜੀਤ ਸਿੰਘ ਰਾਮਪੁਰਾ, ਗੁਰਭੇਜ ਸਿੰਘ ਤੁਰੀ , ਗੱਜਣ ਸਿੰਘ ਕਪਿਆਲ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਸਿੰਘ ਰਾਮਪੁਰਾ, ਜਸਵਿੰਦਰ ਸਿੰਘ, ਅਮਰੀਕ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ, ਨੈਬ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਲਾਸ਼ ਨੂੰ ਸੜਕ ’ਤੇ ਰੱਖ ਕੇ ਧਰਨਾ ਅਗਲੀ ਖ਼ਬਰ ਭਾਈ ਲਾਲੋ ਜੀ ਦੇ 574ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 22 ਤੋਂ 24 ਸਤੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।