18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਨਸ਼ਿਆਂ ਖ਼ਿਲਾਫ਼ 11 ਕਿੱਲੋਮੀਟਰ ਮੈਰਾਥਨ ਦੌੜ ਲਗਾਈ

ਸੰਗਰੂਰ, 17 ਸਤੰਬਰ (ਦਮਨਜੀਤ ਸਿੰਘ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਲਕਾ ਧੂਰੀ ਤੋਂ ਭਾਜਪਾ ਦੇ ਇੰਚਾਰਜ ਰਣਦੀਪ ਸਿੰਘ ਦਿਓਲ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇਕ ਵਿਸ਼ਾਲ 11 ਕਿੱਲੋਮੀਟਰ ਮੈਰਾਥਨ ਦੌੜ ਕਰਵਾਈ ਗਈ। ਇਹ ਦੌੜ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਮਸਤੂਆਣਾ ਸਾਹਿਬ ਵਿਖੇ ਜਾ ਕੇ ਸੰਪੰਨ ਹੋਈ, ਜਿਸ ’ਚ ਇਲਾਕੇ ਦੇ ਸੈਂਕੜੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 18-09-2026
ਸੰਗਰੂਰ, 17 ਸਤੰਬਰ (ਦਮਨਜੀਤ ਸਿੰਘ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਲਕਾ ਧੂਰੀ ਤੋਂ ਭਾਜਪਾ ਦੇ ਇੰਚਾਰਜ ਰਣਦੀਪ ਸਿੰਘ ਦਿਓਲ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇਕ ਵਿਸ਼ਾਲ 11 ਕਿੱਲੋਮੀਟਰ ਮੈਰਾਥਨ ਦੌੜ ਕਰਵਾਈ ਗਈ। ਇਹ ਦੌੜ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਮਸਤੂਆਣਾ ਸਾਹਿਬ ਵਿਖੇ ਜਾ ਕੇ ਸੰਪੰਨ ਹੋਈ, ਜਿਸ ’ਚ ਇਲਾਕੇ ਦੇ ਸੈਂਕੜੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਦਿਓਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮੇਸ਼ਾ ਇਹ ਦਿਲੀ ਸੋਚ ਅਤੇ ਤਰਜੀਹ ਰਹੀ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ’ਚੋਂ ਕੱਢ ਕੇ ਤਰੱਕੀ ਦੀ ਰਾਹ ‘ਤੇ ਤੋਰਿਆ ਜਾਵੇ । ਅੱਜ ਪੰਜਾਬ ਅੰਦਰ ਨਸ਼ਿਆਂ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ ਅਤੇ ਸਾਡੀ ਨੌਜਵਾਨੀ ਕੁਰਾਹੇ ਪੈ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਅਸੀਂ ਇਹ ਉਪਰਾਲਾ ਇਸ ਲਈ ਕੀਤਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਇੱਕ ਸਪੱਸ਼ਟ ਸੁਨੇਹਾ ਦਿੱਤਾ ਜਾ ਸਕੇ ਕਿ ਨਸ਼ੇ ਦੀ ਦਲਦਲ ਛੱਡ ਕੇ ਖੇਡਾਂ ਦੇ ਮੈਦਾਨਾਂ ਨਾਲ ਜੁੜਿਆ ਜਾਵੇ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਪ੍ਰੋਗਰਾਮ ਦੌਰਾਨ ਜਸਵੰਤ ਸਿੰਘ ਖਹਿਰਾ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਕਾਲੜਾ, ਸਚਿਨ ਸ਼ਰਮਾ, ਨੀਲੂ ਮਿੱਤਲ, ਬੱਗਾ ਸਿੰਘ, ਗੁਰਦਾਸ ਸਿੰਘ ਜੋੜਾ, ਬੇਅੰਤ ਸਿੰਘ, ਸਲੀਮ ਖ਼ਾਨ, ਸਮੇਤ ਵੱਡੀ ਗਿਣਤੀ ’ਚ ਪਾਰਟੀ ਅਹੁਦੇਦਾਰ, ਵਰਕਰ ਅਤੇ ਸਥਾਨਕ ਪਤਵੰਤੇ ਮੌਜੂਦ ਸਨ। ਸਮਾਪਤੀ ਮੌਕੇ ਦੌੜ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਦਾ ਗ੍ਰੈਂਡ ਪ੍ਰੀ ਸਕੂਲ ਨੇ ਮਨਾਇਆ ਗਣੇਸ਼ ਉਤਸਵ ਅਗਲੀ ਖ਼ਬਰ ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਨੂੰ ਸਮਰਪਿਤ ਬਰਾਤ ਅਤੇ ਕਥਾ ਸਮਾਗਮ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।