ਕਿਸਾਨਾਂ ਨੇ ਰੇਲਵੇ ਟ੍ਰੈਕ ’ਤੇ ਜਾ ਕੇ ਦਿੱਤਾ ਰੋਸ ਧਰਨਾ
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸੱਗੂ, ਭੁੱਲਰ, ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਏ ਗਏ ਪੱਕੇ ਮੋਰਚੇ ਦੇ ਦੌਰਾਨ ਅੱਜ ਚੌਥੇ ਦਿਨ ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਗੋਵਾਲ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਨੇ ਪਟਿਆਲਾ-ਮਾਨਸਾ ਰੋਡ ’ਤੇ ਸਥਾਨਕ ਪੁਲ ਬ੍ਰਿਜ ਦੇ ਹੇਠ ਇਕੱਠੇ ਹੋ ਕੇ ਰੇਲ ਚੱਕਾ ਜਾਮ ਕੀਤਾ। ਰੇਲਵੇ ਸਟੇਸ਼ਨ ਦੇ ਸੁਪਰਡੈਂਟ ਕੈਲਾਸ਼ ਚੰਦਰ ਨੇ ਕਿਹਾ ਕਿ ਚੁਰ ਤੋਂ ਲੁਧਿਆਣਾ ਜਾਣ ਵਾਲੀ ਯਾਤਰੀ ਰੇਲਗੱਡੀ ਨੂੰ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਅਤੇ ਨੰਦੇੜ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਰੇਲ ਗੱਡੀ ਨੂੰ ਪਿੱਛੇ ਕਿਸੇ ਹੋਰ ਰੇਲਵੇ ਸਟੇਸ਼ਨ ’ਤੇ ਰੋਕਣਾ ਪਿਆ ।
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸੱਗੂ, ਭੁੱਲਰ, ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਏ ਗਏ ਪੱਕੇ ਮੋਰਚੇ ਦੇ ਦੌਰਾਨ ਅੱਜ ਚੌਥੇ ਦਿਨ ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਗੋਵਾਲ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਨੇ ਪਟਿਆਲਾ-ਮਾਨਸਾ ਰੋਡ ’ਤੇ ਸਥਾਨਕ ਪੁਲ ਬ੍ਰਿਜ ਦੇ ਹੇਠ ਇਕੱਠੇ ਹੋ ਕੇ ਰੇਲ ਚੱਕਾ ਜਾਮ ਕੀਤਾ। ਰੇਲਵੇ ਸਟੇਸ਼ਨ ਦੇ ਸੁਪਰਡੈਂਟ ਕੈਲਾਸ਼ ਚੰਦਰ ਨੇ ਕਿਹਾ ਕਿ ਚੁਰ ਤੋਂ ਲੁਧਿਆਣਾ ਜਾਣ ਵਾਲੀ ਯਾਤਰੀ ਰੇਲਗੱਡੀ ਨੂੰ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਅਤੇ ਨੰਦੇੜ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਰੇਲ ਗੱਡੀ ਨੂੰ ਪਿੱਛੇ ਕਿਸੇ ਹੋਰ ਰੇਲਵੇ ਸਟੇਸ਼ਨ ’ਤੇ ਰੋਕਣਾ ਪਿਆ । ਕਿਸਾਨ ਆਗੂ ਜਸਵਿੰਦਰ ਸਿੰਘ ਲੌਗੋਵਾਲ, ਬੀਬੀ ਬਲਜੀਤ ਕੌਰ ਕਿਲ੍ਹਾ ਭਰੀਆਂ, ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਮੰਗਾਂ ਨੂੰ ਸੰਜੀਦਗੀ ਨਹੀਂ ਲੈ ਰਹੀ, ਜਿਸ ਕਾਰਨ ਕਿਸਾਨਾਂ ਨੂੰ ਧੁੱਪ ਵਿਚ ਸੜਕਾਂ ’ਤੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੱਕੀ, ਮੂੰਗੀ, ਆਲੂ, ਸਰ੍ਹੋਂ ਅਤੇ ਬਾਸਮਤੀ ਦੀ ਫਸਲ ’ਤੇ ਐਮ. ਐਸ. ਪੀ. ਦੇਣ ਉਪਰੰਤ ਸਰਕਾਰੀ ਖ਼ਰੀਦ ਦੀ ਗਰੰਟੀ ਦੇਣ ਤੋਂ ਭੱਜ ਰਹੀ ਹੈ, ਉੱਥੇ ਹੀ ਆਪਣੇ ਵਾਅਦੇ ਅਨੁਸਾਰ ਖੇਤੀਬਾੜੀ ਟਿਊਬਵੈਲਾਂ ਲਈ ਨਿਰਵਿਘਨ ਬਿਜਲੀ ਦੇਣ ਵਿਚ ਵੀ ਨਾਕਾਮ ਰਹੀ ਹੈ।