24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦੋ ਰੋਜ਼ਾ ਇੰਟਰ ਕਾਲਜ ਬੇਸਬਾਲ ਤੇ ਸਾਫਟਬਾਲ ਚੈਂਪੀਅਨਸ਼ਿਪ ਸੰਪੰਨ ਬੇਸਬਾਲ ’ਚ ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਚੌਕ ਅਤੇ ਸੌਫਟਬਾਲ ’ਚ ਮਹਿੰਦਰਾ ਕਾਲਜ ਪਟਿਆਲਾ ਬਣਿਆ ਚੈਂਪੀਅਨ

ਮਸਤੂਆਣਾ ਸਾਹਿਬ, 23 ਸਤੰਬਰ (ਦਮਦਮੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਗੁਰਸਾਗਰ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਕਰਵਾਈ ਗਈ ਦੋ ਰੋਜ਼ਾ ਇੰਟਰ ਕਾਲਜ ਬੇਸਬਾਲ ਲੜਕੇ ਅਤੇ ਸੌਫਟਬਾਲ ਲੜਕੀਆਂ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਅਤੇ ਖੇਡ ਭਾਵਨਾ ਨਾਲ਼ ਸੰਪੰਨ ਹੋ ਗਈ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ਼ ਸਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ਼ ਭਾਗ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 24-09-2026
ਮਸਤੂਆਣਾ ਸਾਹਿਬ, 23 ਸਤੰਬਰ (ਦਮਦਮੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਗੁਰਸਾਗਰ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਕਰਵਾਈ ਗਈ ਦੋ ਰੋਜ਼ਾ ਇੰਟਰ ਕਾਲਜ ਬੇਸਬਾਲ ਲੜਕੇ ਅਤੇ ਸੌਫਟਬਾਲ ਲੜਕੀਆਂ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਅਤੇ ਖੇਡ ਭਾਵਨਾ ਨਾਲ਼ ਸੰਪੰਨ ਹੋ ਗਈ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ਼ ਸਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ਼ ਭਾਗ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਕਾਲਜ ਦੀ ਪ੍ਰਿੰਸੀਪਲ ਮੈਡਮ ਗੀਤਾ ਠਾਕੁਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੋਚ ਸ੍ਰ. ਸੁਖਦੇਵ ਸਿੰਘ ਅਤੇ ਸਾਬਕਾ ਕੋਚ ਮਨਜੀਤ ਸਿੰਘ ਬਾਲੀਆਂ ਵਲੋਂ ਸਾਂਝੇ ਤੌਰ ’ਤੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਹੋਏ ਲੜਕਿਆਂ ਦੇ ਬੇਸਬਾਲ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਚੌਂਕ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਟੀਮ ਉਪ ਜੇਤੂ ਰਹੀ, ਜਦਕਿ ਗੌਰਮਿੰਟ ਰਣਬੀਰ ਕਾਲਜ ਸੰਗਰੂਰ ਨੇ ਤੀਜਾ ਅਤੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਸੌਫਟਬਾਲ ਮੁਕਾਬਲਿਆਂ ਵਿੱਚ ਗੌਰਮਿੰਟ ਮਹਿੰਦਰਾ ਕਾਲਜ ਪਟਿਆਲਾ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਗੌਰਮਿੰਟ ਰਣਬੀਰ ਕਾਲਜ ਸੰਗਰੂਰ ਤੀਜੇ ਅਤੇ ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਚੌਂਕ ਚੌਥੇ ਸਥਾਨ ’ਤੇ ਰਿਹਾ। ਚੈਂਪੀਅਨਸ਼ਿਪ ਦੌਰਾਨ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਟਰਾਫੀਆਂ ਤੇ ਇਨਾਮ ਵੰਡਣ ਦੀ ਰਸਮ ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ ਵਲੋਂ ਨਿਭਾਈ ਗਈ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਜਤਿੰਦਰ ਦੇਵ, ਪ੍ਰੋ. ਸੋਹਨਦੀਪ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਸੁੱਖੀ, ਪ੍ਰੋ. ਰਜਨੀ ਸਮੇਤ ਕਾਲਜ ਦਾ ਸਟਾਫ਼, ਖੇਡ ਕੋਚ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਇੰਜੀਨੀਅਰਿੰਗ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਗੁਰਮਿੰਦਰ ਸਿੰਘ ਗੋਰਾ ਧੂਰੀ ਪਿੰਡ ਵੱਡੇ ਕਾਫ਼ਲੇ ਸਮੇਤ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।