26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਲੌਂਗੋਵਾਲ, 25 ਸਤੰਬਰ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਪੰਜਾਬੀ ਦਿਵਸ ਨੂੰ ਸਮਰਪਿਤ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਸੇਸ਼ ਸਮਾਗਮ ਕਰਵਾਇਆ ਗਿਆ।

ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਦੇ ਹੋਏ ਪ੍ਰਧਾਨ ਕਾਂਤਾ ਗੋਇਲ, ਨਾਲ ਖੜੇ ਕਾਰਜ ਸਾਧਕ ਅਫਸਰ ਰਮਨਦੀਪ ਸ਼ਰਮਾ। ਤਸਵੀਰ- ਅਸ਼ੋਕ ਗਰਗ 26-09-2026
ਲੌਂਗੋਵਾਲ, 25 ਸਤੰਬਰ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਪੰਜਾਬੀ ਦਿਵਸ ਨੂੰ ਸਮਰਪਿਤ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਸੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ, ਗੁਰਮੁਖੀ ਲਿਪੀ ਅਤੇ ਪੰਜਾਬੀ ਸਾਹਿਤ ਦੇ ਮਹੱਤਵ ਤੋਂ ਜਾਣੂੰ ਕਰਵਾਉਣਾ ਸੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਸਤਨਾਮ ਸਿੰਘ ਗੁਰਮੁਖੀ ਲਿਪੀ ਦੇ ਵਿਕਾਸ ਅਤੇ ਇਸ ਦੇ ਇਤਿਹਾਸਕ ਮਹੱਤਵ ਬਾਰੇ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗੁਰਮੁਖੀ ਸਿਰਫ਼ ਲਿਖਣ ਦੀ ਲਿਪੀ ਹੀ ਨਹੀਂ, ਸਗੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਇਸ ਉਪਰੰਤ ਪ੍ਰਸਿੱਧ ਵਿਦਵਾਨ ਡਾ. ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ ਅਤੇ ਸਾਹਿਤਕ ਪਰੰਪਰਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਦੁਨੀਆਂ ਦੀਆਂ ਵਿਸ਼ਾਲ ਅਤੇ ਸਮਰੱਥ ਭਾਸ਼ਾਵਾਂ ਵਿੱਚੋਂ ਇੱਕ ਹੈ ਅਤੇ ਪੰਜਾਬੀ ਭਾਸ਼ਾ ਵਿੱਚ ਵਿਸ਼ਾਲ ਸਾਹਿਤਕ ਰਚਨਾ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ, ਪਰ ਇਸ ਦੇ ਨਾਲ-ਨਾਲ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਸਮਾਗਮ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਨੇ ਪੰਜਾਬੀ ਦਿਵਸ ਨੂੰ ਸਮਰਪਿਤ ਇਸ ਵਿਸ਼ੇਸ਼ ਪ੍ਰੋਗਰਾਮ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ... ਅਗਲੀ ਖ਼ਬਰ 8 ਦੇ ਸੈਮੀਨਾਰ ਲਈ ਕੀਤੀ ਤਿਆਰੀ ਮੀਟਿੰਗ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।