26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਸਤੂਆਣਾ ਸਾਹਿਬ ਵਿਖੇ ‘ਸੰਤ ਅਤਰ ਸਿੰਘ ਅਤੇ ਸਿੰਘ ਸਭਾ ਲਹਿਰ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਮੱਤੇ ਇਤਿਹਾਸ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ - ਚੇਅਰਮੈਨ ਦਿਓਲ

ਮਾਲੇਰਕੋਟਲਾ, 25 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਮੱਤੇ ਇਤਿਹਾਸ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ, ਕਿਉਂਕਿ ਇਸ ਪਾਰਟੀ ਦਾ ਜਨਮ ਹੀ ਸੰਘਰਸ਼ਾਂ ਦੇ ਵਿੱਚੋਂ ਹੋਇਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਗੱਲਬਾਤ ਦੌਰਾਨ ਕੀਤਾ।

ਚੇਅਰਮੈਨ ਜਸਵੀਰ ਸਿੰਘ ਦਿਓਲ । 26-09-2026
ਮਾਲੇਰਕੋਟਲਾ, 25 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਮੱਤੇ ਇਤਿਹਾਸ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ, ਕਿਉਂਕਿ ਇਸ ਪਾਰਟੀ ਦਾ ਜਨਮ ਹੀ ਸੰਘਰਸ਼ਾਂ ਦੇ ਵਿੱਚੋਂ ਹੋਇਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਵੱਖ-ਵੱਖ ਧਿਰਾਂ ਦਰਮਿਆਨ ਖਿੰਡੀ ਪੰਥਕ ਸ਼ਕਤੀ ਜੇਕਰ ਇਕੱਠੀ ਹੋ ਜਾਵੇ ਤਾਂ ਸੂਬੇ ਅੰਦਰ ਪੰਥਕ ਸਰਕਾਰ ਦਾ ਮੁੱਢ ਬੰਨ੍ਹਣ ਦੇ ਸਮਰੱਥ ਹੋ ਸਕਦੀ ਹੈ । ਚੇਅਰਮੈਨ ਦਿਓਲ ਨੇ ਆਖਿਆ ਕਿ ਸੂਬੇ ਨੂੰ ਇੱਕ ਅਜਿਹੀ ਖੇਤਰੀ ਪਾਰਟੀ ਦੀ ਲੋੜ ਹੈ ਜੋ ਸੂਬੇ ਦੇ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਪੰਥਕ ਮਸਲਿਆਂ ਦੇ ਨਾਲ-ਨਾਲ ਪੰਜਾਬ ਦੇ ਮਸਲਿਆਂ ਨੂੰ ਵੀ ਕੇਂਦਰੀ ਪੱਧਰ ‘ਤੇ ਉਭਾਰ ਕੇ ਹੱਲ ਕਰਵਾਉਣ ਦੀ ਸਮਰੱਥਾ ਰੱਖਦੀ ਹੋਵੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੁਰਾਤਨ ਸਮੇਂ ਤੋਂ ਲੈ ਕੇ ਹੁਣ ਤੱਕ ਕੌਮੀ ਤੇ ਪੰਥਕ ਮਸਲਿਆਂ ਨੂੰ ਕਰਨ ਦੇ ਲਈ ਕੇਂਦਰ ਸਰਕਾਰ ਦੇ ਨਾਲ ਲਗਾਤਾਰ ਰਾਬਤਾ ਬਣਾਈ ਰੱਖਿਆ ਹੈ ਪ੍ਰੰਤੂ ਕੇਂਦਰ ਨੇ ਪੰਜਾਬ ਦੇ ਨਾਲ ਸਦਾ ਹੀ ਵਿਤਕਰਾ ਕੀਤਾ ਹੈ । ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਨੇ ਐਮਰਜੈਂਸੀ ਦੇ ਸਮੇਂ ਦੌਰਾਨ ਲੱਗੇ ਮੋਰਚਿਆਂ ਤੋਂ ਲੈ ਕੇ ਜੇਲ੍ਹਾਂ ਭਰਨ ਤੱਕ ਆਪਣੇ ਘਰ-ਘਾਟ ਦੀ ਪ੍ਰਵਾਹ ਨਹੀਂ ਸੀ ਕੀਤੀ । ਅਕਾਲੀ ਦਲ ਨੇ ਸਦਾ ਹੀ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਆਪਣੀਆਂ ਨਿੱਜੀ ਗਰਜਾਂ ਨੂੰ ਵਿਸਾਰ ਕੇ ਕੌਮੀਅਤ ਨੂੰ ਉਭਾਰਨ ਦੇ ਲਈ ਆਪਾ ਤੱਕ ਕੁਰਬਾਨ ਕਰ ਦਿੱਤਾ, ਅਕਾਲੀ ਦਲ ਨੇ ਕਦੇ ਵੀ ਪੰਥਕ ਮਸਲਿਆਂ ‘ਤੇ ਪਿੱਠ ਨਹੀਂ ਵਿਖਾਈ ਸਗੋਂ ਜਦ ਜਦ ਵੀ ਦੇਸ਼ ਨੂੰ ਲੋੜ ਪਈ ਤਾਂ ਪਾਰਟੀ ਦੇ ਕੌਮੀ ਆਗੂਆਂ ਨੇ ਅੱਗੇ ਹੋ ਕੇ ਲੜਾਈ ਲੜੀ । ਚੇਅਰਮੈਨ ਦਿਓਲ ਨੇ ਆਖਿਆ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਧੜਿਆਂ ਦਰਮਿਆਨ ਏਕਤਾ ਹੋ ਜਾਵੇ ਤਾਂ ਸੂਬੇ ਅੰਦਰ ਪੰਥਕ ਸਰਕਾਰ ਦੀ ਵਾਪਸੀ ਹੋ ਸਕਦੀ ਹੈ, ਇਸ ਲਈ ਸਮੂਹ ਧੜਿਆਂ ਨੂੰ ਇੱਕ ਮੰਚ ਤੇ ਇਕੱਠੇ ਹੋ ਕੇ ਇਸ ਸਬੰਧੀ ਚਾਰਾਜੋਈ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਚੰਗਾ ਹੋਵੇ ਜੇਕਰ ਸਾਰੀਆਂ ਧਿਰਾਂ ਦੀ ਲੀਡਰਸ਼ਿਪ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕੋਈ ਅਹਿਮ ਫੈਸਲਾ ਲਵੇ ।
ਪਿਛਲੀ ਖ਼ਬਰ ਸੰਗਰੂਰ ਦੇ ਘੰਟਾਘਰ ਨੇੜੇ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦ੍ਰਿਸ਼ ‘ਨਸ਼ਾ ਮੁਕਤ ਪੰਜਾਬ’ ਯਾਤਰਾ ਰਾਹੀਂ ਭਾ... ਅਗਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।