30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐਸ.ਯੂ.ਐਸ. ਸਕੂਲ ਮਹਿਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਐਸ. ਯੂ.

ਅਜੀਤ ਡੈਸਕ 30-09-2026
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਚੌਂਕ ਵਿਖੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਸਤੰਬਰ ਪ੍ਰੀਖਿਆਵਾਂ ਦੇ ਨਤੀਜਿਆਂ ਨੂੰ ਲੈ ਕੇ ਮਾਪੇ ਅਧਿਆਪਕ ਮਿਲਣੀ ਅਯੋਜਿਤ ਕੀਤੀ ਗਈ। ਮਿਲਣੀ ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਤੰਬਰ ਪ੍ਰੀਖਿਆਵਾਂ ਦੇ ਨਤੀਜਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਮਾਪਿਆਂ ਵਲੋਂ ਸਕੂਲ ਦੇ ਸੁਚੱਜੇ ਅਤੇ ਅਨੁਸ਼ਾਸਿਤ ਵਾਤਾਵਰਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਦੇ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਢੰਗ ਸਬੰਧੀ ਆਪਣੇ ਕੀਮਤੀ ਵਿਚਾਰ ਵੀ ਸਾਂਝੇ ਕੀਤੇ। ਮਾਪਿਆਂ ਨੇ ਪ੍ਰਿੰਸੀਪਲ ਸੰਦੀਪ ਨਾਲ ਵੀ ਗੱਲਬਾਤ ਕਰਕੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਪ੍ਰਿੰਸੀਪਲ ਸ੍ਰੀ ਸੰਦੀਪ ਵਲੋਂ ਮਾਪਿਆਂ ਦੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਸਕੂਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਸਮੁੱਚਾ ਪ੍ਰੋਗਰਾਮ ਬਹੁਤ ਹੀ ਸੁਚੱਜੇ, ਸੁਹਾਵਣੇ ਅਤੇ ਸਫਲ ਢੰਗ ਨਾਲ ਸੰਪੰਨ ਹੋਇਆ।
ਪਿਛਲੀ ਖ਼ਬਰ ਦੁਕਾਨਦਾਰਾਂ ਨੇ ਸ਼ਹਿਰ ਵਿਚ ਵਿੱਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੇ ਪ੍ਰਗਟਾਈ ਚਿੰਤਾ ਅਗਲੀ ਖ਼ਬਰ ਰਾਮਲੀਲ੍ਹਾ ਤੇ ਦੁਸਹਿਰੇ ਮੇਲੇ ਮੌਕੇ ਆਰਕੈਸਟਰਾ ਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।