30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਾ. ਚੰਦ ਫਤਹਿਪੁਰੀ ਨੂੰ ਕੀਤਾ ਯਾਦ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਇਕਾਈ ਸੁਨਾਮ ਦੀ ਮੀਟਿੰਗ ਕਾਮਰੇਡ ਅਮਰੀਕ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਰੋਜ਼ਾਨਾ ਨਵਾਂ ਜ਼ਮਾਨਾ ਅਖ਼ਬਾਰ ਦੇ ਸੰਪਾਦਕ ਕਾਮਰੇਡ ਚੰਦ ਫਤਹਿਪੁਰ ਦੀ ਪਾਰਟੀ ਪ੍ਰਤੀ ਦੇਣ ਨੂੰ ਯਾਦ ਕਰਦਿਆਂ ਵਿਸ਼ੇਸ਼ ਜ਼ਿਕਰ ਕੀਤਾ ਗਿਆ।

ਮਾਪੇ ਅਧਿਆਪਕ ਮਿਲਣੀ ਦਾ ਦ੍ਰਿਸ਼। ਤਸਵੀਰ- ਭੁੱਲਰ 30-09-2026
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਇਕਾਈ ਸੁਨਾਮ ਦੀ ਮੀਟਿੰਗ ਕਾਮਰੇਡ ਅਮਰੀਕ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਰੋਜ਼ਾਨਾ ਨਵਾਂ ਜ਼ਮਾਨਾ ਅਖ਼ਬਾਰ ਦੇ ਸੰਪਾਦਕ ਕਾਮਰੇਡ ਚੰਦ ਫਤਹਿਪੁਰ ਦੀ ਪਾਰਟੀ ਪ੍ਰਤੀ ਦੇਣ ਨੂੰ ਯਾਦ ਕਰਦਿਆਂ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਮੀਟਿੰਗ ਵਿਚ ਮੰਗ ਕੀਤੀ ਗਈ ਲੋਕਤੰਤਰ ਦਾ ਘਾਣ ਕਰਨ ਵਾਲਾ ਚੋਣ ਕਮਿਸ਼ਨ ਅਹੁਦੇ ਤੋਂ ਅਸਤੀਫਾ ਦੇਵੇ ਅਤੇ ਪੱਖਪਾਤੀ ਐਸ.ਆਈ.ਆਰ. ਰੱਦ ਕੀਤੀ ਜਾਵੇ। ਭਾਜਪਾ ਵਲੋਂ ਚੋਣ ਕਮਿਸ਼ਨ ਦੀ ਆੜ ’ਚ ਲੋਕਤੰਤਰ ਨੂੰ ਅੱਖੋਂ-ਪਰੋਖੇ ਕਰਕੇ ਇੱਕ ਖਾਸ ਪ੍ਰਬੰਧ ਜਰੀਏ ਕਰਵਾਈਆਂ ਗਈਆਂ ਚੋਣਾਂ ਰੱਦ ਕੀਤੀਆਂ ਜਾਣ ਅਤੇ 2024 ਦੀ ਵੋਟਰ ਸੂਚੀ ਅਨੁਸਾਰ ਚੋਣਾਂ ਕਰਵਾਈਆਂ ਜਾਣ। ਕਾਮਰੇਡ ਬਲਦੇਵ ਸਿੰਘ ਨਿਹਾਲ ਗੜ੍ਹ ਨੂੰ ਭਾਰਤੀ ਕਮਿਊਨਿਸਟ ਪਾਰਟੀ ਦੀ ਕੌਮੀ ਕੌਂਸਲ ਦਾ ਮੈਂਬਰ ਬਣਨ ’ਤੇ ਅਤੇ ਕਾਮਰੇਡ ਜਗਦੇਵ ਸਿੰਘ ਬਾਹੀਆ ਨੂੰ ਸੂਬਾ ਕੌਂਸਲ ਦਾ ਮੌਂਬਰ ਬਣਨ ’ਤੇ ਸਨਮਾਨਿਤ ਕੀਤਾ ਗਿਆ। ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ, ਕਾਮਰੇਡ ਸੰਪੂਰਨ ਸਿੰਘ ਐਡਵੋਕੇਟ ਨੇ ਅਜੋਕੀ ਸਿਆਸਤ ਅਤੇ ਪਾਰਟੀ ਸਰਗਰਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਹਲਕੇ ਦੀਆਂ ਮੀਟਿੰਗਾਂ ’ਚ ਪਰਮਿੰਦਰ ਸਿੰਘ ਢੀਂਡਸਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਦਲਬਾਰ ਸਿੰਘ ਚੱਠੇ ਸੇਖਵਾਂ ਇਪਟਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।