30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਵਨ ਗੋਇਲ ਬਣੇ ਪ੍ਰਧਾਨ, ਰਾਮਦਿਆਲ ਬਾਂਸਲ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ

ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ) - ਅਗਰਵਾਲ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਸਥਾਨਕ ਸ਼੍ਰੀ ਨੈਨਾ ਦੇਵੀ ਮੰਦਰ ਵਿਖੇ ਹੋਈ, ਜਿਸ ਵਿੱਚ ਖਨੌਰੀ ਅਤੇ ਆਸ-ਪਾਸ ਦੇ ਇਲਾਕੇ ਨਾਲ ਸਬੰਧਤ ਅਗਰਵਾਲ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਅਗਰਵਾਲ ਸਭਾ ਖਨੌਰੀ ਦੀ ਨਵੀਂ ਟੀਮ ਦੀ ਚੋਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 30-09-2026
ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ) - ਅਗਰਵਾਲ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਸਥਾਨਕ ਸ਼੍ਰੀ ਨੈਨਾ ਦੇਵੀ ਮੰਦਰ ਵਿਖੇ ਹੋਈ, ਜਿਸ ਵਿੱਚ ਖਨੌਰੀ ਅਤੇ ਆਸ-ਪਾਸ ਦੇ ਇਲਾਕੇ ਨਾਲ ਸਬੰਧਤ ਅਗਰਵਾਲ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਅਗਰਵਾਲ ਸਭਾ ਖਨੌਰੀ ਦੀ ਨਵੀਂ ਟੀਮ ਦੀ ਚੋਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਭਾਈਚਾਰੇ ਦੇ ਮੈਂਬਰਾਂ ਨੇ ਆਪਸੀ ਸਹਿਮਤੀ ਅਤੇ ਸਰਬਸੰਮਤੀ ਨਾਲ ਅਗਰਵਾਲ ਸਭਾ ਖਨੌਰੀ ਦੀ ਨਵੀਂ ਟੀਮ ਦੀ ਚੋਣ ਕੀਤੀ। ਚੋਣ ਦੌਰਾਨ ਪਵਨ ਗੋਇਲ ਨੂੰ ਪ੍ਰਧਾਨ, ਰਾਮਦਿਆਲ ਬਾਂਸਲ ਨੂੰ ਮੀਤ ਪ੍ਰਧਾਨ, ਰਾਮਪਾਲ ਗੋਇਲ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਮੀਟਿੰਗ ਵਿੱਚ ਭਾਈਚਾਰੇ ਦੀ ਏਕਤਾ, ਆਪਸੀ ਸਹਿਯੋਗ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਵੀਂ ਟੀਮ ਦੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਵਿਸ਼ਾਲ ਕਾਂਸਲ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਸੰਜੀਵ ਸਿੰਗਲਾ, ਰਾਜੇਸ਼ ਕੁਮਾਰ ਰਾਜਾ, ਵਿਕਾਸ ਸਿੰਗਲਾ ਟੀਟੂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਹੱਡੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ 3 ਅਕਤੂਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।