30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਐਨ.ਸੀ.ਸੀ. ਯੂਨਿਟ ਵਲੋਂ ਖੂਨਦਾਨ ਕੈਂਪ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਕਾਲਜ ਦੇ ਐਨ ਸੀ ਸੀ ਯੂਨਿਟ ਵਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 30-09-2026
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਕਾਲਜ ਦੇ ਐਨ ਸੀ ਸੀ ਯੂਨਿਟ ਵਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਮਨੁੱਖਤਾ ਦੀ ਸੇਵਾ, ਸਮਾਜਿਕ ਜ਼ਿੰਮੇਵਾਰੀ ਅਤੇ ਲੋਕ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਅਚਲਾ, ਐਨ ਸੀ ਸੀ ਯੂਨਿਟ ਦੇ ਇੰਚਾਰਜ ਡਾ. ਮਨੀਤਾ ਜੋਸ਼ੀ, ਪ੍ਰੋ. ਕਾਲਾ ਸਿੰਘ, ਪ੍ਰੋ. ਰਮਨਦੀਪ ਸਿੰਘ, ਡਾ. ਪਰਮਿੰਦਰ ਕੌਰ, ਪ੍ਰੋ. ਸਿਮਰਨ, ਪ੍ਰੋ. ਮਨਪ੍ਰੀਤ ਖੁਰਮੀ, ਡਾ. ਧਰਮਿੰਦਰ ਸਿੰਘ, ਡਾ. ਵਿਕਾਸ, ਪ੍ਰੋ. ਸਤਿੰਦਰ ਸਿੰਘ ਅਤੇ ਪ੍ਰੋ. ਮੁਹੰਮਦ ਅਨਵਰ ਸਮੇਤ ਕਾਲਜ ਦੇ ਸਟਾਫ ਮੈਂਬਰ ਮੌਜੂਦ ਰਹੇ। ਇਸ ਮੌਕੇ ਇਤਿਹਾਸ ਵਿਭਾਗ ਦੇ ਡਾ. ਮੀਨਾਕਸ਼ੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੇ ਮਹਾਨ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਖੂਨਦਾਨ ਕੈਂਪ ਦੌਰਾਨ ਸ਼ਹੀਦ ਊਧਮ ਸਿੰਘ ਸੋਸਾਇਟੀ ਅਤੇ ਉਨ੍ਹਾਂ ਦੀ ਡਾਕਟਰੀ ਟੀਮ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਐਨ ਸੀ ਸੀ ਕੈਡਿਟਾਂ ਦੇ ਨਾਲ-ਨਾਲ ਕਾਲਜ ਦੇ ਵਿਦਿਆਰਥੀਆਂ ਨੇ ਵੀ ਇਸ ਲੋਕ-ਭਲਾਈ ਦੇ ਕਾਰਜ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡਾ. ਕੁਲਦੀਪ ਸਿੰਘ ਬਾਹੀਆ ਨੇ ਕੈਂਪ ’ਚ ਪਹੁੰਚੇ ਸਮੂਹ ਸਹਿਯੋਗੀਆਂ, ਕਾਲਜ ਸਟਾਫ, ਸ਼ਹੀਦ ਊਧਮ ਸਿੰਘ ਸੋਸਾਇਟੀ ਅਤੇ ਉਨ੍ਹਾਂ ਦੀ ਡਾਕਟਰੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਡਾ. ਬਾਹੀਆ ਨੇ ਐਨ ਸੀ ਸੀ ਕੈਡਿਟਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਣਾ ਲੈਂਦਿਆਂ ਲੋਕ ਭਲਾਈ, ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।
ਪਿਛਲੀ ਖ਼ਬਰ ਨੈਸ਼ਨਲ ਯੋਗਾਸਨ ਮੁਕਾਬਲੇ ਲਈ ਚੁਣੀ ਮੀਨਾਕਸ਼ੀ ਦਾ ਖਨੌਰੀ ’ਚ ਭਰਵਾਂ ਸਵਾਗਤ ਅਗਲੀ ਖ਼ਬਰ ਮਾਰਕੀਟ ਕਮੇਟੀ ਧੂਰੀ ਦੇ ਦੁਬਾਰਾ ਚੇਅਰਮੈਨ ਬਣੇ ਰਾਜਵੰਤ ਸਿੰਘ ਘੁੱਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।