30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤਾ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ

ਧੂਰੀ, 29 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)- ਪਿੰਡ ਭਸੌੜ ਵਿਖੇ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ.

ਅਜੀਤ ਡੈਸਕ 30-09-2026
ਧੂਰੀ, 29 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)- ਪਿੰਡ ਭਸੌੜ ਵਿਖੇ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤਾ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਐਨਕਾਂ ਅਤੇ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸੁਖਵੀਰ ਸਿੰਘ ਨੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹਨ ਅਤੇ ਅੱਖਾਂ ਦੀ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਸਮੱਸਿਆਵਾਂ ਦੀ ਸ਼ੁਰੂਆਤੀ ਪੜਾਅ ’ਤੇ ਹੀ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ ਸਮੇਤ ਕੈਂਪ ਦੇ ਪ੍ਰਬੰਧਕ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਗੜ੍ਹ ਪੁਲਿਸ ਵਲੋਂ ਪਿੰਡ ਬਾਗੜੀਆਂ ’ਚ ਕਾਸੋ ਤਹਿਤ ਤਲਾਸ਼ੀ ਅਭਿਆਨ ਅਗਲੀ ਖ਼ਬਰ 150 ਵਲੰਟੀਅਰਾਂ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਰਹਿਣ ਦਾ ਲਿਆ ਸੰਕਲਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।