01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਰ ਦੀ ਲਪੇਟ ’ਚ ਆਉਣ ਨਾਲ 11 ਸਾਲਾ ਲੜਕੇ ਦੀ ਮੌਤ, ਲੜਕੀ ਗੰਭੀਰ ਜ਼ਖ਼ਮੀ

ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ)- ਪਿੰਡ ਬਖੋਰਾ ਖ਼ੁਰਦ ਵਿਖੇ ਬੀਤੀ ਦੇਰ ਸ਼ਾਮ ਸੜਕ ’ਤੇ ਸੈਰ ਕਰ ਰਹੇ ਦੋ ਬੱਚਿਆਂ ਨੂੰ ਇਕ ਕਾਰ ਵਲੋਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ 11 ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸੈਰ ਕਰ ਰਹੀ ਲੜਕੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕੀਤਾ ਗਿਆ ਹੈ।

ਅਜੀਤ ਡੈਸਕ 01-10-2026
ਲਹਿਰਾਗਾਗਾ, 30 ਸਤੰਬਰ (ਅਸ਼ੋਕ ਗਰਗ)- ਪਿੰਡ ਬਖੋਰਾ ਖ਼ੁਰਦ ਵਿਖੇ ਬੀਤੀ ਦੇਰ ਸ਼ਾਮ ਸੜਕ ’ਤੇ ਸੈਰ ਕਰ ਰਹੇ ਦੋ ਬੱਚਿਆਂ ਨੂੰ ਇਕ ਕਾਰ ਵਲੋਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ 11 ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸੈਰ ਕਰ ਰਹੀ ਲੜਕੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਯੁੱਧਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਖੋਰਾ ਖ਼ੁਰਦ ਵਜੋਂ ਹੋਈ ਹੈ। ਯੁੱਧਵੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ ਵਿਖੇ ਸੱਤਵੀਂ ਜਮਾਤ ਵਿੱਚ ਪੜ੍ਹਦਾ ਸੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਲੜਕੀ ਦੀ ਪਛਾਣ ਈਸ਼ਾ ਵਾਸੀ ਬਖੋਰਾ ਖ਼ੁਰਦ ਵਜੋਂ ਦੱਸੀ ਗਈ ਹੈ। ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਵਲੋਂ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਅਨੁਸਾਰ ਯੁੱਧਵੀਰ ਸਿੰਘ ਅਤੇ ਗੁਆਂਢੀਆਂ ਦੀ ਲੜਕੀ ਈਸ਼ਾ ਬਖੋਰਾ ਖ਼ੁਰਦ ਤੋਂ ਬਖੋਰਾ ਕਲਾਂ ਨੂੰ ਜਾਣ ਵਾਲੀ ਸੜਕ ’ਤੇ ਸੈਰ ਕਰ ਰਹੇ ਸਨ। ਇਸ ਦੌਰਾਨ ਇੱਕ ਚਿੱਟੇ ਰੰਗ ਦੀ ਆਟੋ ਕਾਰ ਦੇ ਚਾਲਕ ਨੇ ਕਥਿਤ ਤੌਰ ’ਤੇ ਲਾਪਰਵਾਹੀ ਅਤੇ ਅਣਗਹਿਲੀ ਨਾਲ ਕਾਰ ਚਲਾਉਂਦਿਆਂ ਦੋਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਯੁੱਧਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਈਸ਼ਾ ਗੰਭੀਰ ਜ਼ਖ਼ਮੀ ਹੋ ਗਈ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਯੁੱਧਵੀਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਈਸ਼ਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ। ਚੌਂਕੀ ਚੋਟੀਆਂ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਗੁਰਮੇਲ ਸਿੰਘ ਪੁੱਤਰ ਜਨਕਾ ਸਿੰਘ ਵਾਸੀ ਰਾਮਪੁਰਾ ਜਵਾਰਵਾਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਖ਼ਰੀਦ ਅੱਜ ਤੋਂ ਅਗਲੀ ਖ਼ਬਰ ਸੜਕ ਹਾਦਸੇ ’ਚ ਸਕੂਟਰੀ ਸਵਾਰ ਮਾਂ ਦੀ ਮੌਤ, ਧੀ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।