ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਤੇ ਡਿਜੀਟਲ ਧੋਖਾਧੜੀ ਤੋਂ ਸੁਚੇਤ ਰਹਿਣ ਦੀ ਦਿੱਤੀ ਜਾਣਕਾਰੀ
ਭਵਾਨੀਗੜ੍ਹ, 30 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਹੈਰੀਟੇਜ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ ਲਈ ਖਪਤਕਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਐਚ.
ਭਵਾਨੀਗੜ੍ਹ, 30 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਹੈਰੀਟੇਜ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ ਲਈ ਖਪਤਕਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਐਚ.ਡੀ. ਅਗਰਵਾਲ (ਪ੍ਰਧਾਨ) , ਪਵਨ ਗੋਇਲ (ਜਨਰਲ ਸਕੱਤਰ), ਰਾਜੇਸ਼ ਮਿੱਤਲ, ਸੰਜੀਵ ਸ਼ਰਮਾ, ਆਰ.ਐਸ. ਸਲੂਜਾ, ਯਸ਼ਪਾਲ ਮਨਚੰਦਾ ਅਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਦੂਰਸੰਚਾਰ ਅਤੇ ਪ੍ਰਸਾਰਣ ਖੇਤਰ ਵਿੱਚ ਟੈਰਿਫ ਤੇ ਬਿਲਿੰਗ ਸਬੰਧੀ ਖਪਤਕਾਰ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਾਈਬਰ ਸੁਰੱਖਿਆ, ਸ਼ਿਕਾਇਤਾਂ ਦੇ ਨਿਪਟਾਰੇ, ਸ਼ੱਕੀ ਫੋਨ ਕਾਲਾਂ, ਐੱਸ.ਐੱਮ.ਐੱਸ., ਲਿੰਕਾਂ, ਆਨਲਾਈਨ ਸੰਚਾਰ ਅਤੇ ਡਿਜੀਟਲ ਲੈਣ-ਦੇਣ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਸਾਵਧਾਨੀ ਵਰਤਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨਾਲ ਖਪਤਕਾਰ ਜਾਗਰੂਕਤਾ ਨਾਲ ਸਬੰਧਤ ਕਈ ਲਾਭਦਾਇਕ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ। ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਡਿਜੀਟਲ ਧੋਖਾਧੜੀ ਤੋਂ ਬਚਣ ਲਈ ਸੁਚੇਤ ਕਰਦੇ ਹਨ। ਇਸ ਮੌਕੇ ਕੰਪਨੀਆਂ ਦੇ ਹੋਰ ਅਧਿਕਾਰੀ ਹਾਜ਼ਰ ਸਨ।