ਹਲਕਾ ਧੂਰੀ ਦੇ ਲੋਕਾਂ ਨਾਲ਼ ਧੋਖਾ ਹੋਇਆ– ਹਰਦੀਪ ਦੌਲਤਪੁਰ
ਧੂਰੀ, 30 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਕਾਂਗਰਸ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਰਦੀਪ ਸਿੰਘ ਦੌਲਤਪੁਰ ਵਲੋਂ ਹਲਕੇ ਵਿਚ ਚਲਾਈ ਜਾ ਰਹੀ ‘ਡੋਰ ਟੂ ਡੋਰ’ ਪ੍ਰਚਾਰ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਭੋਲੇ-ਭਾਲੇ ਲੋਕਾਂ ਨਾਲ਼ ਸਰਕਾਰ ਨੇ ਵੱਡਾ ਧੋਖਾ ਕੀਤਾ ਹੈ। ਮੁੱਖ ਮੰਤਰੀ ਦਾ ਹਲਕਾ ਹੋਣ ਦੇ ਬਾਵਜੂਦ ਇੱਥੋਂ ਦੇ ਲੋਕ ਬੁਨਿਆਦੀ ਸੁਵਿਧਾਵਾਂ ਲਈ ਤਰਸ ਰਹੇ ਹਨ।
ਧੂਰੀ, 30 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਕਾਂਗਰਸ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਰਦੀਪ ਸਿੰਘ ਦੌਲਤਪੁਰ ਵਲੋਂ ਹਲਕੇ ਵਿਚ ਚਲਾਈ ਜਾ ਰਹੀ ‘ਡੋਰ ਟੂ ਡੋਰ’ ਪ੍ਰਚਾਰ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਭੋਲੇ-ਭਾਲੇ ਲੋਕਾਂ ਨਾਲ਼ ਸਰਕਾਰ ਨੇ ਵੱਡਾ ਧੋਖਾ ਕੀਤਾ ਹੈ। ਮੁੱਖ ਮੰਤਰੀ ਦਾ ਹਲਕਾ ਹੋਣ ਦੇ ਬਾਵਜੂਦ ਇੱਥੋਂ ਦੇ ਲੋਕ ਬੁਨਿਆਦੀ ਸੁਵਿਧਾਵਾਂ ਲਈ ਤਰਸ ਰਹੇ ਹਨ। ਹਰਦੀਪ ਸਿੰਘ ਦੌਲਤਪੁਰ ਨੇ ਖੇਤਰ ਦੇ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਧੂਰੀ ਦਾ ਕੋਈ ਨਵਾਂ ਵਿਕਾਸ ਨਹੀਂ ਹੋਇਆ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਇਲਾਕੇ ਦੀ ਆਰਥਿਕ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਸਥਾਨਕ ਖੰਡ ਮਿੱਲ ਵੀ ਬੰਦ ਹੋ ਗਈ, ਜਿਸ ਨਾਲ਼ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਤਬਾਹ ਹੋ ਗਿਆ ਹੈ। ਕਿਸਾਨ ਆਪਣੀਆਂ ਫ਼ਸਲਾਂ ਦੇ ਬਕਾਏ ਲੈਣ ਲਈ ਸੜਕਾਂ ‘ਤੇ ਧਰਨੇ ਦੇਣ ਲਈ ਮਜ਼ਬੂਰ ਹਨ, ਪਰ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ। ਕਾਂਗਰਸੀ ਆਗੂ ਨੇ ਕਿਹਾ ਕਿ ਹਲਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਦਿਨ-ਦਿਹਾੜੇ ਲੁੱਟਾਂ-ਖੋਹਾਂ ਅਤੇ ਨਸ਼ਿਆਂ ਦਾ ਬੋਲਬਾਲਾ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਇਸ ਝੂਠੇ ਬਦਲਾਅ ਦੀ ਰਾਜਨੀਤੀ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ‘ਚ ਲਿਆਉਣ ਲਈ ਤਿਆਰ ਹਨ।