02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਦੀ ਮੰਗ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ‘ਚ ਵਿਚਾਰਿਆ ਮੁੱਦਾ

ਲੌਂਗੋਵਾਲ, 1 ਅਕਤੂਬਰ (ਵਿਨੋਦ, ਖੰਨਾ)– ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਐਂਡ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਨਾਲ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ 191ਵੀਂ ਮੀਟਿੰਗ ਚੇਅਰਮੈਨ ਡਾ. ਸਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਹੋਈ।

ਲੋਕਲ ਸ਼ੈਲਰ ਐਸੋਸੀਏਸ਼ਨ ਸੰਗਰੂਰ ਦੀ ਬਾਡੀ ਭੰਗ 02-10-2026
ਲੌਂਗੋਵਾਲ, 1 ਅਕਤੂਬਰ (ਵਿਨੋਦ, ਖੰਨਾ)– ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਐਂਡ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਨਾਲ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ 191ਵੀਂ ਮੀਟਿੰਗ ਚੇਅਰਮੈਨ ਡਾ. ਸਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ’ਚ ਮੁੱਖ ਕਾਰਜਕਾਰੀ ਅਫ਼ਸਰ ਮੈਡਮ ਦੀਪਤੀ ਉੱਪਲ ਆਈ.ਏ.ਐਸ. ਸਮੇਤ ਬੋਰਡ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ । ਮੀਟਿੰਗ ਦੌਰਾਨ ਬੋਰਡ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਵੱਖ-ਵੱਖ ਵਾਟਰ ਸਪਲਾਈ ਸਕੀਮਾਂ, ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਦਫ਼ਤਰਾਂ ਵਿੱਚ ਕੰਮ ਕਰ ਰਹੇ ਕਰੀਬ 2300 ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਕੰਟਰੈਕਟ ’ਤੇ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ 15 ਤੋਂ 20 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਹਨ। ਚੇਅਰਮੈਨ ਡਾ. ਆਹਲੂਵਾਲੀਆ ਨੇ ਭਰੋਸਾ ਦਿੱਤਾ ਕਿ 7 ਅਕਤੂਬਰ ਤੱਕ ਆਊਟਸੋਰਸ ਮੁਲਾਜ਼ਮਾਂ ਦਾ ਰਿਕਾਰਡ ਮੰਗਵਾ ਕੇ ਪਰਸੋਨਲ ਵਿਭਾਗ ਨੂੰ ਭੇਜਿਆ ਜਾਵੇਗਾ ਅਤੇ ਕਰੀਬ 10 ਦਿਨਾਂ ਅੰਦਰ ਬੋਰਡ ਆਫ਼ ਡਾਇਰੈਕਟਰਜ਼ ਦੀ ਮੁੜ ਮੀਟਿੰਗ ਕਰਕੇ ਮਾਮਲੇ ’ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਘੱਟੋ-ਘੱਟ 30 ਹਜ਼ਾਰ ਰੁਪਏ ਵਾਧੇ ਦੀ ਮੰਗ ’ਤੇ ਵੀ ਅਧਿਕਾਰੀਆਂ ਵਲੋਂ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਇੰਜੀਨੀਅਰ-ਇਨ-ਚੀਫ਼ ਅਸ਼ਵਨੀ ਕੁਮਾਰ, ਮੈਨੇਜਰ ਪਰਸੋਨਲ ਲਤਾ ਚੌਹਾਨ, ਸੁਪਰਡੈਂਟ ਨੀਤੂ ਖਰਾਣਾ ਤੋਂ ਇਲਾਵਾ ਜਥੇਬੰਦੀ ਦੇ ਆਗੂ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਲਹਿਰਾ, ਯਾਦਵਿੰਦਰ ਸਿੰਘ ਯਾਦੀ ਅਤੇ ਪ੍ਰਦੀਪ ਸਿੰਘ ਭੀਖੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਿਵਾਰ ਦੀ ਗ਼ੈਰਮੌਜੂਦਗੀ ’ਚ ਹੋਇਆ ਸਨਮਦੀਪ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਪੁਲਿਸ ਨੇ ਹਸਪਤਾਲ ’ਚ ਧਰਨਾ ਦੇ ਰਹੇ ਮ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਵੱਡਾ ਪਰਖ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।