02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਅੱਗੇ ਅੱਜ ਕਰਨਗੇ ਰੋਸ ਮੁਜ਼ਾਹਰਾ

ਲਹਿਰਾਗਾਗਾ, 1 ਅਕਤੂਬਰ (ਅਸ਼ੋਕ ਗਰਗ) - ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰਾਂ ਦੀ ਅਹਿਮ ਮੀਟਿੰਗ ਜੀ. ਪੀ.

ਅਜੀਤ ਡੈਸਕ 02-10-2026
ਲਹਿਰਾਗਾਗਾ, 1 ਅਕਤੂਬਰ (ਅਸ਼ੋਕ ਗਰਗ) - ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰਾਂ ਦੀ ਅਹਿਮ ਮੀਟਿੰਗ ਜੀ.ਪੀ.ਐਫ. ਧਰਮਸ਼ਾਲਾ, ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਸੂਬਾਈ ਆਗੂਆਂ ਸੰਦੀਪ ਮੋਫਰ ਅਤੇ ਹਰਜਿੰਦਰ ਝੁਨੀਰ ਨੇ ਬੇਰੁਜ਼ਗਾਰਾਂ ਨੂੰ 2 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਤੁਰੰਤ ਸਿੱਧੀ ਭਰਤੀ ਦੀਆਂ 15000 ਅਸਾਮੀਆਂ ਦਾ ਇਸ਼ਤਿਹਾਰ 55% ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕਰਕੇ ਅਤੇ ਉਮਰ ਹੱਦ ਵਿੱਚ ਛੋਟ ਦੇ ਕੇ ਜਾਰੀ ਕਰੇ। ਪੰਜਾਬ ਅੰਦਰ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ। ਜਦੋਂ ਕਿ ਉਹ ਪਿਛਲੇ 280 ਦਿਨਾਂ ਤੋਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਪੱਕੇ ਧਰਨੇ ‘ ਤੇ ਬੈਠੇ ਹੋਏ ਹਨ। ਹੁਣ ਜਦੋਂ ਚੋਣ ਜ਼ਾਬਤਾ ਲਾਗੂ ਹੋਣ ਲਈ ਕੁਝ ਮਹੀਨੇ ਬਚੇ ਹਨ ਤਾਂ ਬੇਰੁਜ਼ਗਾਰਾਂ ਨੂੰ ਬਹੁਤ ਵੱਡੀ ਫ਼ਿਕਰਮੰਦੀ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਕੂਲ ਲੈਕਚਰਾਰ ਦੀਆਂ ਮਾਮੂਲੀ ਅਸਾਮੀਆਂ ਨੇ ਬੇਰੁਜ਼ਗਾਰਾਂ ਪੱਲੇ ਨਿਰਾਸ਼ਾ ਪਾਈ ਹੈ। ਇਸ ਮੌਕੇ ਰਾਜਵੀਰ ਸਿੰਘ, ਬੱਬੂ ਸੰਗਤੀਵਾਲਾ, ਹਰਵਿੰਦਰ ਖੋਖਰ, ਸਤਪਾਲ ਖੋਖਰ, ਰਾਮ ਕੌਹਰੀਆਂ, ਮਸ਼ਾਓਰ ਲਦਾਲ, ਕੁਲਦੀਪ ਭੁਟਾਲ, ਗੁਲਾਬ ਬਖੋਰਾ, ਪੰਕਜ ਲਹਿਰਾ, ਰਿੰਕੂ ਕੋਟੜਾ, ਰਾਜਵੀਰ ਰਾਏਧਰਾਣਾ ਸਨ।
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਸੰਗਰੂਰ ਦੇ ਘਿਰਾਓ ਲਈ ਕਿਸਾਨਾਂ ਵਲੋਂ ਪਿੰਡ-ਪਿੰਡ ਲਾਮਬੰਦੀ ਅਗਲੀ ਖ਼ਬਰ ਨਗਰ ਕੌਂਸਲ ਧੂਰੀ ਨੇ ਸਬਜ਼ੀ ਮੰਡੀ ਪਾਰਕ ਸਾਹਮਣੇ ਦਹਾਕਿਆਂ ਪੁਰਾਣੇ ਨਾਜਾਇਜ਼ ਕਬਜ਼ੇ ਛੁਡਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।