04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੈਰਾਥਨ ਦੌੜ ਅਤੇ ਨੁੱਕੜ ਨਾਟਕ ਰਾਹੀਂ ਜੈਅੰਤੀ ਮਨਾਈ

ਮੂਨਕ, 2 ਅਕਤੂਬਰ (ਪ੍ਰਵੀਨ ਮਦਾਨ , ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਬਾਬੂ ਬ੍ਰਿਸ਼ ਭਾਨ ਡੀ. ਏ.

ਅਜੀਤ ਡੈਸਕ 03-10-2026
ਮੂਨਕ, 2 ਅਕਤੂਬਰ (ਪ੍ਰਵੀਨ ਮਦਾਨ , ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਬਾਬੂ ਬ੍ਰਿਸ਼ ਭਾਨ ਡੀ.ਏ.ਵੀ. ਪਬਲਿਕ ਸਕੂਲ, ਮੂਨਕ ਵਿੱਚ ਪ੍ਰਿੰਸੀਪਲ ਸ੍ਰੀ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਦੀ ਜੈਅੰਤੀ ਦੇ ਪਾਵਨ ਮੌਕੇ ਸਵੱਛਤਾ, ਅਹਿੰਸਾ, ਸੱਚਾਈ ਅਤੇ ਦੇਸ਼-ਪ੍ਰੇਮ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਰਨ ਫਾਰ ਡੀ.ਏ.ਵੀ. ਮੈਰਾਥਨ ਅਤੇ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ।ਮੈਰਾਥਨ ਦੌਰਾਨ ਵਿਦਿਆਰਥੀਆਂ ਨੇ “ਸਵੱਛ ਭਾਰਤ–ਸਵਸਥ ਭਾਰਤ”, “ਸੱਚ ਅਤੇ ਅਹਿੰਸਾ ਦਾ ਮਾਰਗ ਅਪਣਾਓ” ਅਤੇ ਮਹਾਤਮਾ ਗਾਂਧੀ ਜੀ ਦੇ ਆਦਰਸ਼ਾਂ ਨਾਲ ਸਬੰਧਤ ਸੰਦੇਸ਼ਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਸਵੱਛਤਾ, ਵਾਤਾਵਰਣ ਦੀ ਸੰਭਾਲ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਪ੍ਰਿੰਸੀਪਲ ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੇ ਸੱਚ, ਅਹਿੰਸਾ ਅਤੇ ਸਵੱਛਤਾ ਦੇ ਵਿਚਾਰ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਕਾਰ ਦੀਆਂ ਪ੍ਰਾਪਤੀਆਂ ਦਾ ਸੰਦੇਸ਼ ਲੈ ਕੇ ਦੁਕਾਨ- ਦੁਕਾਨ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਗਲੀ ਖ਼ਬਰ ਦਲਿਤ ਨੌਜਵਾਨ ਦਾ ਜਬਰੀ ਸਸਕਾਰ ਪੁਲਿਸ ਵਧੀਕੀ ਅਤੇ ਧੱਕੇਸ਼ਾਹੀ ਦੀ ਤਾਜ਼ਾ ਮਿਸਾਲ-ਪ੍ਰਿੰ. ਸ਼ਰਮਾ ਸਰਕਾਰ ਦੀ ਨਾਦਰਸ਼ਾਹੀ ਨੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।