03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਤੀਰਥ ਯਾਤਰਾ ਨਾਲ ਬਜ਼ੁਰਗਾਂ ਦੀ ਦਿਲੀ ਇੱਛਾ ਹੋ ਰਹੀ ਪੂਰੀ - ਭਰਾਜ

ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ 6000 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ, ਜੋ ਲਗਾਤਾਰ ਜਾਰੀ ਹੈ। ਸੰਗਰੂਰ ਤੋਂ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਰਵਾਨਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ।

ਅਜੀਤ ਡੈਸਕ 03-10-2026
ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ 6000 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ, ਜੋ ਲਗਾਤਾਰ ਜਾਰੀ ਹੈ। ਸੰਗਰੂਰ ਤੋਂ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਰਵਾਨਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕੀ ਤੀਰਥ ਸਥਲ, ਜੱਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਇਸ ਯਾਤਰਾ ਅਧੀਨ ਹੁਣ ਹਿੰਦੂ ਧਾਰਮਿਕ ਸਥਾਨਾਂ ਮਥੁਰਾ,ਵਰਿੰਦਾਵਨ, ਖਾਟੂ ਸ਼ਾਮ, ਸਾਲਾਸਰ, ਹਰਿਦੁਆਰ, ਰਿਸ਼ੀਕੇਸ਼ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾਂਦੀ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਵਾਰਡ ਨੰਬਰ 11 ਤੋਂ ਤੀਰਥ ਯਾਤਰਾ ਲਈ ਰਵਾਨਾ ਹੋਏ ਬਜ਼ੁਰਗਾਂ ਨੂੰ ਮੰਗਲਮਈ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬਿਰਧ ਆਸ਼ਰਮ ਵਿਖੇ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਅਗਲੀ ਖ਼ਬਰ ਕਿਸਾਨ ਜਥੇਬੰਦੀ ਨੇ ਟਰਾਂਸਫਾਰਮਰਾਂ ’ਤੇ ਮੀਟਰ ਲਗਾਉਣ ਆਏ ਮੁਲਾਜ਼ਮਾਂ ਨੂੰ ‘ਬੇਰੰਗ ਮੋੜਿਆ’ ਨੰਨ੍ਹੇ ਮੁੰਨੇ ਬੱਚੇ ਬਿਰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।