ਸੱਪ ਦੇ ਡੰਗ ਨਾਲ ਮਜ਼ਦੂਰ ਔਰਤ ਦੀ ਇਲਾਜ ਦੌਰਾਨ ਮੌਤ
ਦਿੜ੍ਹਬਾ ਮੰਡੀ, 3 ਅਕਤੂਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਖਡਿਆਲ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸੱਪ ਦੇ ਡੰਗ ਦਾ ਸ਼ਿਕਾਰ ਹੋਈ ਮਜ਼ਦੂਰ ਔਰਤ ਦੀ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਨੇ ਦੱਸਿਆ ਕਿ ਸੋਮਾ ਕੌਰ ਪਤਨੀ ਕੁਲਵੀਰ ਸਿੰਘ ਵਾਸੀ ਖਡਿਆਲ ਨੂੰ ਕਰੀਬ ਇੱਕ ਹਫ਼ਤਾ ਪਹਿਲਾਂ ਸੱਪ ਨੇ ਡੰਗ ਮਾਰ ਦਿੱਤਾ ਸੀ।
ਅਜੀਤ ਡੈਸਕ
04-10-2026